ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਐਪਰਨ ਹੀ ਹੋਵੇਗਾ ਉਹਨਾਂ ਦੀ ਪਹਿਚਾਣ:ਡਾ. ਬਲਜੀਤ ਕੌਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਐਪਰਨ ਲਾਗੂ ਕਰਨ ਸਬੰਧੀ ਵਿਭਾਗੀ ਪੱਤਰ ਜ਼ਾਰੀ 

The apron of Anganwadi workers and helpers will be their identity: Dr. Baljit Kaur Pipa News


 

ਚੰਡੀਗੜ੍ਹ  - ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਵਰਦੀ ਸਬੰਧੀ ਵਿਲੱਖਣ ਫੈਸਲਾ ਲਿਆ ਹੈ। ਹੁਣ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਆਪਣੀਆਂ ਸੇਵਾਵਾਂ ਨਿਭਾਉਂਦੇ ਸਮੇਂ ਗੁਲਾਬੀ  ਅਤੇ  ਅਸਮਾਨੀ ਸਮੇਤ ਲਾਲ ਰੰਗ ਦਾ ਆਈ.ਸੀ.ਡੀ.ਐਸ.ਲੋਗੋ  ਲਗਾਉਣਗੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਲਈ ਗੁਲਾਬੀ (ਬੇਬੀ ਪਿੰਕ ਐਪਰਨ) ਸਮੇਤ ਲਾਲ ਰੰਗ ਦਾ ਆਈ.ਸੀ.ਡੀ.ਐਸ.ਲੋਗੋ  ਅਤੇ ਹੈਲਪਰਾਂ ਲਈ ਅਸਮਾਨੀ (ਸਕਾਈ ਬਲਿਯੂ ਐਪਰਨ) ਸਮੇਤ ਲਾਲ ਰੰਗ ਦਾ ਆਈ.ਸੀ.ਡੀ.ਐਸ.ਲੋਗੋ  ਲਗਾਉਣ ਲਈ ਹਦਾਇਤ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਅਸਾਨੀ ਨਾਲ ਪਹਿਚਾਣ ਹੋ ਸਕੇਗੀ, ਇਸ ਦੇ ਨਾਲ-ਨਾਲ ਉਨ੍ਹਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਹੋਰ ਨਿਖਾਰ ਆਵੇਗਾ। ਮੰਤਰੀ ਨੇ ਦੱਸਿਆ ਕਿ ਰਾਜ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਪੱਤਰ ਜਾਰੀ ਕਰ ਕੇ ਹਦਾਇਤ ਕੀਤੀ ਗਈ ਹੈ ਕਿ ਉਹ ਸੂਬਾ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ।