ਹੜ੍ਹ ਪੀੜਤਾਂ ਲਈ ਅੱਗੇ ਆਏ ਆਈ.ਪੀ.ਐਸ. ਹਰਿੰਦਰ ਸਿੰਘ ਚਾਹਲ, ਮੁੱਖ ਮੰਤਰੀ ਰਾਹਤ ਫੰਡ ਲਈ ਦੇਣਗੇ 3 ਮਹੀਨਿਆਂ ਦੀ ਪੈਨਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹੜ੍ਹਾਂ ਕਾਰਨ ਪੰਜਾਬ ਦੇ ਲੋਕਾਂ ਨੂੰ ਦਰਪੇਸ਼ ਔਕੜਾਂ ਦਾ ਲਿਆ ਜਾਇਜ਼ਾ

Harinder Singh Chahal Announced to donate 3 months Pension to the CM Relief fund

 

ਚੰਡੀਗੜ੍ਹ:  ਕੁਦਰਤੀ ਆਫ਼ਤ ਦੀ ਮਾਰ ਹੇਠ ਆਏ ਪੰਜਾਬ ਦੇ ਪਿੰਡਾਂ ਲਈ ਜਿੱਥੇ ਕਈ ਸਮਾਜਸੇਵੀ ਸੰਸਥਾਵਾਂ ਅੱਗੇ ਆਈਆਂ ਹਨ, ਉੱਥੇ ਹੀ ਪੰਜਾਬ ਪੁਲਿਸ ਦੇ ਅਧਿਕਾਰੀ ਅਤੇ ਸਾਬਕਾ ਕਰਮਚਾਰੀ ਵੀ ਆਪਣਾ ਫ਼ਰਜ਼ ਨਿਭਾਉਂਦੇ ਨਜ਼ਰ ਆ ਰਹੇ ਹਨ। ਪੰਜਾਬ ਦੇ ਸਾਬਕਾ ਡੀ.ਆਈ.ਜੀ ਅਤੇ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ  ਦੇ ਸਾਬਕਾ ਪ੍ਰਧਾਨ ਆਈ.ਪੀ.ਐਸ. ਹਰਿੰਦਰ ਸਿੰਘ ਚਾਹਲ ਵੀ ਹੜ੍ਹ ਪੀੜਤਾਂ ਲਈ ਮਸੀਹਾ ਬਣ ਕੇ ਅੱਗੇ ਆਏ ਹਨ।

ਇਹ ਵੀ ਪੜ੍ਹੋ: ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ

IPS Harinder Singh Chahal Visit Flood Affected area

ਉਨ੍ਹਾਂ ਨੇ ਮੁੱਖ ਮੰਤਰੀ ਰਾਹਤ ਫੰਡ ਲਈ ਆਪਣੀ ਤਿੰਨ ਮਹੀਨਿਆਂ ਦੀ ਪੈਨਸ਼ਨ ਦੇਣ ਦਾ ਫ਼ੈਸਲਾ ਕੀਤਾ ਹੈ। ਹਰਿੰਦਰ ਸਿੰਘ ਚਾਹਲ ਵਲੋਂ ਬੀਤੇ ਦਿਨੀਂ ਆਏ ਹੜ੍ਹਾਂ ਕਾਰਨ ਪੰਜਾਬ ਦੇ ਲੋਕਾਂ ਨੂੰ ਦਰਪੇਸ਼ ਔਕੜਾਂ ਦਾ ਜਾਇਜ਼ਾ ਲਿਆ ਗਿਆ। ਇਸ ਦੇ ਨਾਲ ਹੀ ਆਈ.ਪੀ.ਐਸ. ਚਾਹਲ ਨੇ ਪੰਜਾਬ ਸਰਕਾਰ ਦੇ ਮੌਜੂਦਾ ਅਤੇ ਸੇਵਾਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਔਖੀ ਘੜੀ ਵਿਚ ਪੀੜਤ ਪ੍ਰਵਾਰਾਂ ਲਈ ਅੱਗੇ ਆਉਣ ਅਤੇ ਘੱਟੋ-ਘੱਟ ਇੱਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦਾਨ ਕਰਨ।

ਇਹ ਵੀ ਪੜ੍ਹੋ: ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਹਸਪਤਾਲ ਤੋਂ ਮਿਲੀ ਛੁੱਟੀ, ਬਠਿੰਡਾ ਜੇਲ ਵਿਚ ਕੀਤਾ ਗਿਆ ਸ਼ਿਫ਼ਟ

ਦੱਸ ਦੇਈਏ ਕਿ ਆਈ.ਪੀ.ਐਸ. ਹਰਿੰਦਰ ਸਿੰਘ ਚਾਹਲ ਵਲੋਂ ਆਪਣੇ ‘ਕੋਸਿਸ਼ ਚਹਿਲ ਚੈਰੀਟੇਬਲ ਟਰੱਸਟ’ ਰਾਹੀਂ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ। ਇਸ ਤੋਂ ਪਹਿਲਾਂ ਵੀ ਉਹ ਪੰਜਾਬ, ਜੰਮੂ-ਕਸ਼ਮੀਰ ਜਾਂ ਭਾਰਤ ਦੇ ਹੋਰ ਹਿੱਸਿਆਂ ਵਿਚ ਕੁਦਰਤੀ ਆਫ਼ਤ ਦੀ ਲਪੇਟ ਵਿਚ ਆਏ ਲੋਕਾਂ ਦੀ ਮਦਦ ਕਰ ਚੁੱਕੇ ਹਨ।