ਚੰਡੀਗੜ੍ਹ 'ਚ ਦੋ ਸਕੀਆਂ ਭੈਣਾਂ ਦਾ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੋਵਾਂ ਭੈਣਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤੇ

Two sisters murder in Sector 22 chandigarh

ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-22 ਵਿਚ 2 ਸੱਕੀਆਂ ਭੈਣਾਂ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਦੋਨੋਂ ਭੈਣਾਂ ਸੈਕਟਰ-22 ਦੇ ਮਕਾਨ ਨੰਬਰ 2558 'ਚ ਬਤੌਰ ਪੀਜੀ ਰਹਿੰਦੀਆਂ ਸਨ। ਤੇਜ਼ਧਾਰ ਹਥਿਆਰਾਂ ਨਾਲ ਦੋਵਾਂ 'ਤੇ ਅਣਪਛਾਤਿਆਂ ਨੇ ਹਮਲਾ ਕੀਤੇ ਅਤੇ ਕਤਲ ਕਰ ਦਿੱਤਾ।

ਦੋਵੇਂ ਭੈਣਾਂ ਅਬੋਹਰ ਦੇ ਪਿੰਡ ਬੱਲੂਆਣਾ ਦੀਆਂ ਰਹਿਣ ਵਾਲੀਆਂ ਸਨ। ਦੋਵੇਂ ਭੈਣਾਂ ਜ਼ੀਰਕਪੁਰ ਦੀ ਫੈਕਟਰੀ ਵਿਚ ਨੌਕਰੀ ਕਰਦੀਆਂ ਸਨ। ਉਹ ਚੰਡੀਗੜ੍ਹ ਦੇ ਸੈਕਟਰ-22 ਵਿੱਚ ਪਿਛਲੇ ਚਾਰ ਸਾਲ ਤੋਂ ਰਹਿ ਰਹੀਆਂ ਸਨ। ਪੁਲਿਸ ਮੁਤਾਬਕ ਤੇਜ਼ਧਾਰ ਹਥਿਆਰ ਨਾਲ ਦੋਵੇਂ ਭੈਣਾਂ ਦਾ ਕਤਲ ਕਰ ਦਿੱਤਾ ਗਿਆ। ਕਤਲ ਕਰਨ ਤੋਂ ਬਾਅਦ ਕਮਰੇ ਨੂੰ ਬਾਹਰ ਤੋਂ ਤਾਲਾ ਲਾ ਕੇ ਕਾਤਲ ਫ਼ਰਾਰ ਹੋ ਗਿਆ। ਪੁਲਿਸ ਮੁਤਾਬਕ ਕਮਰੇ ਦੀ ਤਫਤੀਸ਼ ਕਰਨ ਤੋਂ ਬਾਅਦ ਸ਼ੱਕ ਹੁੰਦਾ ਹੈ ਕਿ ਕਤਲ ਹੋਣ ਤੋਂ ਪਹਿਲਾਂ ਹੱਥੋਪਾਈ ਹੋਈ ਸੀ।

ਪੁਲਿਸ ਨੇ ਕਿਹਾ ਕਿ ਗੁਆਂਢ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਰਾਹੀਂ ਕੁਝ ਸ਼ੱਕੀ ਤਸਵੀਰਾਂ ਸਾਹਮਣੇ ਆਈਆਂ ਹਨ। ਪੁਲਿਸ ਸ਼ੱਕੀ ਬੰਦਿਆਂ ਨੂੰ ਗ੍ਰਿਫ਼ਤ 'ਚ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਫਿਲਹਾਲ ਇਹ ਅਜੇ ਪਤਾ ਨਹੀਂ ਲੱਗ ਸਕਿਆ ਹੈ ਕਿ ਕੁੜੀਆਂ ਦਾ ਕਤਲ ਕਿੰਨਾ ਕਾਰਨਾਂ ਕਰ ਕੇ ਕੀਤਾ ਗਿਆ ਹੈ। ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।