ਨਵਜੋਤ ਸਿੱਧੂ ਦਾ ਇਸ਼ਾਰਿਆਂ ’ਚ ਕਾਂਗਰਸ ’ਤੇ ਵਾਰ, ਕਿਹਾ- ਚੋਣਾਂ ‘ਚ ਵਰਤ ਕੇ ਫਿਰ ਕਰ ਦਿੰਦੇ ਬੇਦਖ਼ਲ

ਏਜੰਸੀ

ਖ਼ਬਰਾਂ, ਪੰਜਾਬ

ਸਿੱਧੂ ਨੇ ਕਿਹਾ, “ਜਿਹੜੇ ਲੋਕ ਪੰਜਾਬ ਨੂੰ ਪਿਆਰ ਕਰਦੇ ਹਨ, ਉਨ੍ਹਾਂ ਨੂੰ ਚੋਣਾਂ ਦੌਰਾਨ ਸ਼ੋਅਪੀਸ ਵਜੋਂ ਵਰਤਿਆ ਜਾਂਦਾ ਹੈ।

Punjab Congress President Navjot Sidhu

 

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Sidhu) ਨੇ ਐਤਵਾਰ ਨੂੰ ਇਕ ਵਾਰ ਫਿਰ ਅਸਿੱਧੇ ਤੌਰ 'ਤੇ ਆਪਣੀ ਹੀ ਪਾਰਟੀ 'ਤੇ ਨਿਸ਼ਾਨਾ ਸਾਧਿਆ (Targeted) ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਿਹੜੇ ਲੋਕ ਪੰਜਾਬ ਦਾ ਹਿੱਤ ਚਾਹੁੰਦੇ ਹਨ, ਕਿਦਾਂ ਉਨ੍ਹਾਂ ਨੂੰ ਚੋਣਾਂ ਵਿਚ ਵਰਤਿਆ ਜਾਂਦਾ ਹੈ ਅਤੇ ਚੋਣਾਂ ਜਿੱਤਣ ਤੋਂ ਬਾਅਦ ਉਨ੍ਹਾਂ ਨੂੰ ਨਜ਼ਰ ਅੰਦਾਜ਼ ਕਰ ਦਿੱਤਾ ਜਾਂਦਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਵਾਅਦਾ ਕੀਤਾ ਕਿ ਉਹ ਗੁਣਾਂ ਦਾ ਸਤਿਕਾਰ ਕਰਦੇ ਹਨ ਅਤੇ ਸਾਰਿਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇਗਾ।

ਹੋਰ ਪੜ੍ਹੋ: ਚੰਡੀਗੜ੍ਹ ਕਾਂਗਰਸ ਭਵਨ ‘ਚ ਲੱਗਾ ਨਵਜੋਤ ਸਿੰਘ ਸਿੱਧੂ ਦਾ ਬਿਸਤਰਾ

ਸਿੱਧੂ ਨੇ ਕਿਹਾ, “ਜਿਹੜੇ ਲੋਕ ਪੰਜਾਬ ਨੂੰ ਪਿਆਰ ਕਰਦੇ ਹਨ, ਉਨ੍ਹਾਂ ਨੂੰ ਚੋਣਾਂ ਦੌਰਾਨ ਸ਼ੋਅਪੀਸ ਵਜੋਂ ਵਰਤਿਆ ਜਾਂਦਾ ਹੈ। ਚੋਣਾਂ ਜਿੱਤਣ ਤੋਂ ਬਾਅਦ, ਇਨ੍ਹਾਂ ਲੋਕਾਂ ਨੂੰ ਪਾਸੇ ਕਰ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਦੀ ਥਾਂ ਮੁਨਾਫ਼ੇਖੋਰੀ ਵਿਚ ਦਿਲਚਸਪੀ ਰੱਖਣ ਵਾਲੇ ਲੋਕ ਲੈ ਲੈਂਦੇ ਹਨ।”

ਹੋਰ ਪੜ੍ਹੋ: ਗਾਜ਼ੀਆਬਾਦ: ਇਕ ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, 7 ਫਾਇਰ ਟੈਂਡਰ ਮੌਕੇ 'ਤੇ ਮੌਜੂਦ

ਹੋਰ ਪੜ੍ਹੋ: ਤਾਲਿਬਾਨ ਨੇ ਕੀਤਾ ਜਲਾਲਾਬਾਦ 'ਤੇ ਕਬਜ਼ਾ, ਪੂਰਬੀ ਹਿੱਸੇ ਤੋਂ ਵੱਖ ਹੋਇਆ ਕਾਬੁਲ

ਪਿਛਲੇ ਮਹੀਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨਾਲ ਲੰਬੀ ਗੱਲਬਾਤ ਅਤੇ ਪਾਰਟੀ ਹਾਈਕਮਾਂਡ ਦੇ ਦਖਲ ਤੋਂ ਬਾਅਦ ਸਿੱਧੂ ਨੂੰ ਪੰਜਾਬ ਕਾਂਗਰਸ (Punjab Congress) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਅਪ੍ਰੈਲ ਵਿਚ ਅਮਰਿੰਦਰ ਸਿੰਘ ਅਤੇ ਸਿੱਧੂ ਦਰਮਿਆਨ ਤਣਾਅ ਵੱਧ ਗਿਆ ਜਦੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਕੋਟਕਪੂਰਾ ਅਤੇ ਹੋਰ ਥਾਵਾਂ 'ਤੇ 2015 ਦੀ ਪੁਲਿਸ ਗੋਲੀਬਾਰੀ ਦੀ ਜਾਂਚ ਰਿਪੋਰਟ ਨੂੰ ਰੱਦ ਕਰ ਦਿੱਤਾ ਸੀ।