ਦਿੱਲੀ ਕਿਸਾਨ ਮੋਰਚੇ ਤੋਂ ਆਈ ਦੁਖਦਾਈ ਖ਼ਬਰ, ਜ਼ਿਲ੍ਹਾ ਬਰਨਾਲਾ ਦੇ ਕਿਸਾਨ ਦੀ ਹੋਈ ਮੌਤ
ਲੰਮੇ ਸਮੇਂ ਤੋਂ ਸਨ ਕਿਸਾਨੀ ਅੰਦੋਲਨ ਦਾ ਹਿੱਸਾ
Farmer
ਬਰਨਾਲਾ: ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਅੱਠ ਮਹੀਨਿਆਂ ਤੋਂ ਵਧੇਰੇ ਸਮਾਂ ਬੀਤ ਗਿਆ ਹੈ। ਇਸ ਦੌਰਾਨ 500 ਤੋਂ ਵਧੇਰੇ ਕਿਸਾਨ ਸ਼ਹੀਦ ਹੋ ਗਏ ਹਨ।
ਇਸ ਦੇ ਬਾਵਜੂਦ ਕੇਂਦਰ ਸਰਕਾਰ ਕੇ ਕੰਨਾਂ ‘ਤੇ ਜੂੰਅ ਨਹੀਂ ਸਰਕ ਰਹੀ। ਸੰਘਰਸ਼ੀ ਸਥਾਨਾਂ ‘ਤੇ ਕਿਸਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੌਰਾਨ ਬਰਨਾਲਾ ਜ਼ਿਲ੍ਹਾ ਦੇ ਕਿਸਾਨ ਦੀ ਮੌਤ ਹੋ ਗਈ।
ਮ੍ਰਿਤਕ ਕਿਸਾਨ ਦੀ ਪਹਿਚਾਣ ਮੋਹਰ ਸਿੰਘ ਪੁੱਤਰ ਸਰਬਨ ਸਿੰਘ ਵਜੋਂ ਹੋਈ। ਜਾਣਕਾਰੀ ਅਨੁਸਾਰ ਉਹ ਪਿਛਲੇ ਲੰਮੇ ਸਮੇਂ ਤੋਂ ਕਿਸਾਨੀ ਅੰਦੋਲਨ ਦਾ ਹਿੱਸਾ ਸਨ ਤੇ ਅਚਾਨਕ ਸਿਹਤ ਵਿਗੜਨ ਕਾਰਨ ਉਹਨਾਂ ਦੀ ਮੌਤ ਹੋ ਗਈ।