ਆਜ਼ਾਦੀ ਦਿਹਾੜਾ: BSF ਅਤੇ ਪਾਕਿਸਤਾਨ ਰੇਂਜਰਜ਼ ਵਿਚਾਲੇ ਹੋਇਆ ਮਠਿਆਈਆਂ ਦਾ ਆਦਾਨ-ਪ੍ਰਦਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਲਕੀ ਬਰਸਾਤ ਦਰਮਿਆਨ ਸੋਮਵਾਰ ਨੂੰ ਮਠਿਆਈਆਂ ਵੰਡਣ ਦੀ ਰਸਮ ਅਦਾ ਕੀਤੀ ਗਈ।

BSF and Pak rangers exchange sweets at International Border


ਅੰਮ੍ਰਿਤਸਰ: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਜਾ ਜਸ਼ਨ ਮਨਾਇਆ ਜਾ ਰਿਹਾ ਹੈ। ਆਜ਼ਾਦੀ ਦਿਹਾੜੇ ਮੌਕੇ ਅਟਾਰੀ ਸਰਹੱਦ ਅੱਜ ਕੁਝ ਸਮੇਂ ਲਈ ਖੋਲ੍ਹ ਦਿੱਤੀ ਗਈ। ਇਸ ਦੌਰਾਨ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਅਤੇ ਪਾਕਿਸਤਾਨ ਰੇਂਜਰਾਂ ਦੇ ਜਵਾਨ ਜ਼ੀਰੋ ਲਾਈਨ 'ਤੇ ਇਕੱਠੇ ਹੋਏ। ਇਸ ਦੌਰਾਨ ਫੌਜ ਦੇ ਜਵਾਨਾਂ ਨੇ ਪਾਕਿਸਤਾਨੀ ਫੌਜ ਦੇ ਅਧਿਕਾਰੀਆਂ ਨਾਲ ਮਠਿਆਈਆਂ ਖਿਲਾ ਕੇ ਆਜ਼ਾਦੀ ਦਾ ਜਸ਼ਨ ਮਨਾਇਆ।

BSF and Pak rangers exchange sweets at International Border

ਪਾਕਿਸਤਾਨ ਰੇਂਜਰਾਂ ਨੇ ਪਿਆਰ ਦਾ ਸੰਦੇਸ਼ ਦਿੰਦੇ ਹੋਏ ਭਾਰਤੀ ਫੌਜ ਦੇ ਜਵਾਨਾਂ ਨੂੰ ਦੇਸ਼ ਦੇ ਸੁਤੰਤਰਤਾ ਦਿਵਸ ਦੀ ਵਧਾਈ ਵੀ ਦਿੱਤੀ। ਦੱਸ ਦੇਈਏ ਕਿ ਭਾਰਤ ਇਸ ਸਾਲ 15 ਅਗਸਤ ਨੂੰ ਆਜ਼ਾਦੀ ਦਾ 75ਵਾਂ ਅੰਮ੍ਰਿਤ ਮਹੋਤਸਵ ਮਨਾ ਰਿਹਾ ਹੈ। ਪਾਕਿਸਤਾਨ ਨੇ ਐਤਵਾਰ 14 ਅਗਸਤ ਨੂੰ ਆਪਣਾ ਸੁਤੰਤਰਤਾ ਦਿਵਸ ਮਨਾਇਆ। ਹਲਕੀ ਬਰਸਾਤ ਦਰਮਿਆਨ ਸੋਮਵਾਰ ਨੂੰ ਮਠਿਆਈਆਂ ਵੰਡਣ ਦੀ ਰਸਮ ਅਦਾ ਕੀਤੀ ਗਈ।


BSF and Pak rangers exchange sweets at International Border

ਬੀਐਸਐਫ ਦੇ ਜਵਾਨਾਂ ਨੇ ਪਾਕਿ ਰੇਂਜਰਾਂ ਨਾਲ ਸੰਪਰਕ ਕੀਤਾ ਅਤੇ ਦੋਵਾਂ ਦੇਸ਼ਾਂ ਵਿਚਾਲੇ ਲੋਹੇ ਦਾ ਗੇਟ ਖੋਲ੍ਹ ਦਿੱਤਾ ਗਿਆ। ਇਸ ਦੌਰਾਨ ਪਾਕਿ ਰੇਂਜਰ ਅਤੇ ਬੀਐਸਐਫ ਦੇ ਅਧਿਕਾਰੀ ਜ਼ੀਰੋ ਲਾਈਨ 'ਤੇ ਆ ਗਏ। ਬੀਐਸਐਫ ਨੇ ਭਾਰਤ ਦੇ ਸੁਤੰਤਰਤਾ ਦਿਵਸ 'ਤੇ ਪਾਕਿ ਰੇਂਜਰਾਂ ਨੂੰ ਮਠਿਆਈਆਂ ਦੇ ਕੇ ਦੋਸਤੀ ਦਾ ਸੰਦੇਸ਼ ਦਿੱਤਾ। ਇਸ ਦੇ ਨਾਲ ਹੀ ਪਾਕਿ ਰੇਂਜਰਾਂ ਨੇ ਭਾਰਤ ਨੂੰ ਵਧਾਈ ਦਿੰਦੇ ਹੋਏ ਮਠਿਆਈਆਂ ਦਾ ਡੱਬਾ ਵੀ ਦਿੱਤਾ।

BSF and Pak rangers exchange sweets at International Border

ਇਸ ਤੋਂ ਇਲਾਵਾ ਪਾਕਿਸਤਾਨ ਨਾਲ ਲੱਗਦੀਆਂ ਹੋਰ ਕੌਮਾਂਤਰੀ ਸਰਹੱਦਾਂ ’ਤੇ ਵੀ ਬੀਐਸਐਫ ਅਤੇ ਪਾਕਿ ਰੇਜਰਾਂ ਵਿਚਾਲੇ ਮਠਿਆਈਆਂ ਅਤੇ ਵਧਾਈਆਂ ਦਾ ਆਦਾਨ-ਪ੍ਰਦਾਨ ਹੋਇਆ। ਬੀਐਸਐਫ ਅਤੇ ਪਾਕਿ ਰੇਂਜਰਾਂ ਵਿਚਾਲੇ ਮਿਠਾਈ ਦੇ ਆਦਾਨ-ਪ੍ਰਦਾਨ ਦੀ ਪਰੰਪਰਾ ਕਾਫੀ ਪੁਰਾਣੀ ਹੈ ਪਰ ਜਦੋਂ ਵੀ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਪੈਦਾ ਹੁੰਦਾ ਹੈ ਤਾਂ ਇਸ ਪਰੰਪਰਾ ਨੂੰ ਰੋਕ ਦਿੱਤਾ ਜਾਂਦਾ ਹੈ। ਕਾਰਗਿਲ ਯੁੱਧ ਦੇ ਸਮੇਂ ਅਤੇ 2019 ਵਿਚ ਪੁਲਵਾਮਾ ਹਮਲੇ ਤੋਂ ਬਾਅਦ ਮਿਠਾਈਆਂ ਦਾ ਆਦਾਨ-ਪ੍ਰਦਾਨ ਰੋਕ ਦਿੱਤਾ ਗਿਆ ਸੀ।