ਫ਼ਿਰੋਜ਼ਪੁਰ 'ਚ BSF ਨੇ ਭਾਰਤ-ਪਾਕਿ ਸਰਹੱਦ ’ਤੇ 2 ਕਿੱਲੋ ਹੈਰੋਇਨ ਕੀਤੀ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ 10 ਕਰੋੜ ਰੁਪਏ

photo

 

 ਫ਼ਿਰੋਜ਼ਪੁਰ: ਫ਼ਿਰੋਜ਼ਪੁਰ 'ਚ ਬੀਐਸਐਫ ਨੂੰ ਵੱਡੀ ਸਫਲਤਾ ਮਿਲੀ ਹੈ। ਬੀਐਸਐਫ ਨੇ ਭਾਰਤ-ਪਾਕਿ ਸਰਹੱਦ ’ਤੇ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਹੈਰੋਇਨ 2 ਬੋਤਲਾਂ ’ਚ ਭਰੀ ਹੋਈ ਸੀ।

ਇਹ ਵੀ ਪੜ੍ਹੋ: ਜਲੰਧਰ 'ਚ ਕੈਂਟਰ ਨੇ ਟਰੈਕਟਰ-ਟਰਾਲੀ ਨੂੰ ਮਾਰੀ ਟੱਕਰ, 2 ਲੋਕਾਂ ਦੀ ਮੌਤ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ. ਐੱਸ. ਐੱਫ ਪੰਜਾਬ ਫਰੰਟੀਅਰ ਦੇ ਲੋਕ ਸੰਪਰਕ ਅਧਿਕਾਰੀ ਨੇ ਦਸਿਆ ਕਿ ਬੀ. ਐੱਸ. ਐੱਫ ਦੀ ਗਸ਼ਤ ਕਰ ਰਹੀ ਪਾਰਟੀ ਨੂੰ ਪਿੰਡ ਕਾਲੂ ਅਰਾਈ ਦੇ ਆਈ. ਬੀ. ਟਰੈਕ 'ਤੇ 2 ਵਿਅਕਤੀਆਂ ਦੇ ਪੈਰਾਂ ਦੇ ਨਿਸ਼ਾਨ ਮਿਲੇ ਅਤੇ ਬੀ. ਐੱਸ. ਐੱਫ. ਵਲੋਂ ਇਸ ਇਲਾਕੇ ਵਿਚ ਸਰਚ ਆਪ੍ਰੇਸ਼ਨ ਚਲਾਇਆ ਗਿਆ।

ਇਹ ਵੀ ਪੜ੍ਹੋ: ਸਸਤੀਆਂ ਦਵਾਈਆਂ ਤਕ ਵਧੇਗੀ ਪਹੁੰਚ, ਜਨ ਔਸ਼ਧੀ ਕੇਂਦਰਾਂ ਦੀ ਗਿਣਤੀ ਹੋਵੇਗੀ 25000 

ਇਸ ਕਾਰਵਾਈ ਦੌਰਾਨ ਬੀ. ਐੱਸ. ਐੱਫ. ਨੂੰ 2 ਬੋਤਲਾਂ ’ਚ ਪੈਕ ਹੈਰੋਇਨ ਮਿਲੀ ਜਿਸ ਦਾ ਵਜ਼ਨ 2 ਕਿਲੋਗ੍ਰਾਮ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ 10 ਕਰੋੜ ਰੁਪਏ ਦੱਸੀ ਜਾਂਦੀ ਹੈ।