ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੰਤਰੀਆਂ ਵਲੋਂ ਵੱਖ-ਵੱਖ ਥਾਵਾਂ ’ਤੇ ਲਹਿਰਾਇਆ ਗਿਆ ਤਿਰੰਗਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਟਿਆਲਾ ਵਿਖੇ ਤਿਰੰਗਾ ਲਹਿਰਾਇਆ ਗਿਆ।
ਚੰਡੀਗੜ੍ਹ: ਦੇਸ਼ ਭਰ ਵਿਚ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ ਜਸ਼ਨ ਮਨਾਏ ਜਾ ਰਹੇ ਹਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਟਿਆਲਾ ਵਿਖੇ ਤਿਰੰਗਾ ਲਹਿਰਾਇਆ ਗਿਆ। ਉਨ੍ਹਾਂ ਨੇ ਆਜ਼ਾਦੀ ਵਿਚ ਵਡਮੁੱਲਾ ਯੋਗਦਾਨ ਦੇਣ ਵਾਲੇ ਯੋਧਿਆਂ ਨੂੰ ਸਲਾਮ ਕੀਤਾ। ਆਜ਼ਾਦੀ ਦਿਹਾੜੇ ਮੌਕੇ ਸੂਬੇ ਦੇ ਕੈਬਨਿਟ ਮੰਤਰੀਆਂ ਵਲੋਂ ਵੱਖ-ਵੱਖ ਸ਼ਹਿਰਾਂ ਵਿਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।
ਹਰਜੋਤ ਸਿੰਘ ਬੈਂਸ
ਲੁਧਿਆਣਾ ਦੇ ਐਸ.ਸੀ.ਡੀ. ਕਾਲਜ ਗਰਾਊਂਡ ਵਿਚ ਕੈਬਨਿਟ ਮੰਤਰੀ ਹਰਜੋਤ ਬੈਂਸ ਵਲੋਂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਉਨ੍ਹਾਂ ਨਾਲ ਪੁਲਿਸ ਕਮਿਸ਼ਨਰ, ਲੁਧਿਆਣਾ ਅਤੇ ਡਿਪਟੀ ਕਮਿਸ਼ਨਰ ਵੀ ਮੌਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ।
Harjot Singh Bains
ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਦੇ ਐਨ.ਆਰ.ਆਈ. ਤੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਤਿਰੰਗਾ ਝੰਡਾ ਲਹਿਰਾਇਆ। ਇਸ ਤੋਂ ਪਹਿਲਾਂ ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਪਹੁੰਚ ਕੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
Kuldeep Singh Dhaliwal
ਅਮਨ ਅਰੋੜਾ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਐਸ. ਏ. ਐਸ. ਨਗਰ ਮੋਹਾਲੀ ਵਿਖੇ ਤਿਰੰਗਾ ਲਹਿਰਾਇਆ ਅਤੇ ਪੰਜਾਬ ਦੀ ਤਰੱਕੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
Aman Arora
ਗੁਰਮੀਤ ਸਿੰਘ ਮੀਤ ਹੇਅਰ
ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਸੰਗਰੂਰ ਦੇ ਪੁਲਿਸ ਲਾਈਨ ਸਟੇਡੀਅਮ ਵਿਖੇ ਕੌਮੀ ਝੰਡਾ ਤਿਰੰਗਾ ਲਹਿਰਾਇਆ। ਇਸ ਮਗਰੋਂ ਉਨ੍ਹਾਂ ਨੇ ਪਰੇਡ ਦੀਆਂ ਟੁਕੜੀਆਂ ਦਾ ਨਿਰੀਖਣ ਕੀਤਾ। ਮੀਤ ਹੇਅਰ ਨੇ ਕਿਹਾ ਕਿ ਅੱਜ ਦਾ ਦਿਨ ਸਾਨੂੰ ਸਾਡੇ ਮਹਾਨ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਤੇ ਲੰਬੀ ਘਾਲਣਾ ਬਾਅਦ ਦੇਖਣ ਨੂੰ ਨਸੀਬ ਹੋਇਆ।
Gurmeet Singh Meet Hayer
ਹਰਪਾਲ ਸਿੰਘ ਚੀਮਾ
ਸੁਤੰਤਰਤਾ ਦਿਵਸ 'ਤੇ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ 'ਤੇ ਡੀ.ਸੀ. ਅਤੇ ਪੁਲਿਸ ਕਮਿਸ਼ਨਰ ਵੀ ਹਾਜ਼ਰ ਸਨ।
Harpal Singh Cheema
ਗੁਰਮੀਤ ਸਿੰਘ ਖੁੱਡੀਆਂ
ਦੇਸ਼ ਦੇ 77ਵੇਂ ਸੁਤੰਤਰਤਾ ਦਿਵਸ ਦੇ ਜਸ਼ਨਾਂ ਤਹਿਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਫ਼ਰੀਦਕੋਟ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।
Gurmeet Singh Khudian
ਅਨਮੋਲ ਗਗਨ ਮਾਨ
ਆਜ਼ਾਦੀ ਦਿਹਾੜੇ ਦੀ 76ਵੀਂ ਵਰ੍ਹੇਗੰਢ ਦਾ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਮਾਨਸਾ ਦੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਤਿਰੰਗਾ ਲਹਿਰਾਇਆ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪੇਸ਼ਕਾਰੀਆਂ ਦਿਤੀਆਂ ਗਈਆਂ।
Anmol Gagan Mann
ਡਾ. ਬਲਜੀਤ ਕੌਰ
ਬਠਿੰਡਾ ਦੇ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਸਮਾਜਿਕ ਨਿਆਂ, ਅਧਿਕਾਰਤਾ ਘੱਟ ਗਿਣਤੀ, ਸਮਾਜਿਕ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
Dr. Baljit Kaur
ਡਾ. ਬਲਬੀਰ ਸਿੰਘ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਜ਼ਾਦੀ ਦਿਹਾੜੇ ਮੌਕੇ ਬਰਨਾਲਾ ਦੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਸ਼ਿਰਕਤ ਕੀਤੀ ਅਤੇ ਤਿਰੰਗਾ ਲਹਿਰਾਇਆ।
Dr Balbir Singh
ਲਾਲ ਚੰਦ ਕਟਾਰੂਚੱਕ
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਉਪਭੋਗਤਾ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦੇਸ਼ ਦੇ 77ਵੇਂ ਆਜ਼ਾਦੀ ਦਿਵਸ ਮੌਕੇ ਰੂਪਨਗਰ ਵਿਖੇ ਕੌਮੀ ਤਿਰੰਗਾ ਝੰਡਾ ਲਹਿਰਾਇਆ ਅਤੇ ਮੰਚ ਤੋਂ ਸਲਾਮੀ ਲਈ।
Lal Chand Kataruchak
ਲਾਲਜੀਤ ਸਿੰਘ ਭੁੱਲਰ
ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ 76ਵਾਂ ਆਜ਼ਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ. ਜਿਸ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਉਪਰੰਤ ਉਨਾਂ ਵਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਦਿਹਾੜੇ ’ਤੇ ਦੇਸ਼ ਵਾਸੀਆ ਨੂੰ ਵਧਾਈ ਦਿਤੀ ਅਤੇ ਸ਼ਹੀਦਾਂ ਸੂਰਮਿਆਂ ਨੂੰ ਨਮਨ ਕੀਤਾ।
Minister Laljit Singh Bhullar
ਬ੍ਰਹਮ ਸ਼ੰਕਰ ਜਿੰਪਾ
ਆਜ਼ਾਦੀ ਦਿਹਾੜੇ ਮੌਕੇ ਕੈਨਟੋਨਮੈਂਟ ਬੋਰਡ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਮਾਲ, ਮੁੜ ਵਸੇਬਾ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕੌਮੀ ਝੰਡਾ ਲਹਿਰਾਇਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਪੁਲਿਸ, ਬੀ.ਐਸ.ਐਫ. ਤੇ ਐਨ.ਸੀ.ਸੀ. ਦੀਆਂ ਟੁਕੜੀਆਂ ਤੋਂ ਸਲਾਮੀ ਲਈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਹੁਸੈਨੀਵਾਲਾ ਸਥਿਤ ਸ਼ਹੀਦ-ਏ-ਆਜਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਸਮਾਰਕਾਂ 'ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿਤੀ।