ਬਟਾਲਾ ਵਿਖੇ ਅਣਪਛਾਤੇ ਵਿਅਕਤੀ ਵਲੋਂ ਸਰਪੰਚ ਦਾ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਹ ਘਟਨਾ ਬੀਤੀ ਦੇਰ ਰਾਤ ਵਾਪਰੀ

File Photo


ਬਟਾਲਾ: ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸਦਾਰੰਗ ਦੇ ਕਾਂਗਰਸੀ ਸਰਪੰਚ ਦੀ ਅਣਪਛਾਤੇ ਵਿਅਕਤੀ ਵਲੋਂ ਹਤਿਆ ਕਰ ਦਿਤੀ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਬੀਤੀ ਦੇਰ ਰਾਤ ਵਾਪਰੀ, ਜਦੋ ਸਰਪੰਚ ਬਲਜੀਤ ਸਿੰਘ (48) ​​ਪੁੱਤਰ ਨਿਰਮਲ ਸਿੰਘ ਅਪਣੇ ਘਰ ਜਾ ਰਿਹਾ ਸੀ।  

ਇਹ ਵੀ ਪੜ੍ਹੋ: ਭਾਰਤ ਮਾਤਾ ਹਰ ਭਾਰਤੀ ਦੀ ਆਵਾਜ਼ ਹੈ: ਰਾਹੁਲ ਗਾਂਧੀ 

ਇਸ ਦੌਰਾਨ ਰਸਤੇ 'ਚ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿਤਾ ਅਤੇ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿਤਾ ਗਿਆ, ਜਿਥੇ ਅੱਜ ਸਵੇਰੇ ਉਸ ਨੂੰ ਮ੍ਰਿਤਕ ਐਲਾਨ ਦਿਤਾ ਗਿਆ। ਮਾਮਲੇ ਦੀ ਸੂਚਨਾ ਥਾਣਾ ਰੰਗੜ ਨੰਗਲ ਨੂੰ ਦਿਤੀ ਗਈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਫਿਲਹਾਲ ਇਸ ਘਟਨਾ ਦੇ ਪਿੱਛੇ ਦੇ ਕਾਰਨਾਂ ਦੀ ਪੁਸ਼ਟੀ ਨਹੀਂ ਹੋਈ ਹੈ।