Gurdaspur News : ਗੁਰਦਾਸਪੁਰ 'ਚ ਆਜ਼ਾਦੀ ਦਿਹਾੜੇ 'ਤੇ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕ੍ਰਿਮੀਨਲ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਵਿਰੋਧ ਕੀਤਾ ਗਿਆ

Farmers Tractor march in Gurdaspur

Gurdaspur News : ਤਿੰਨ ਕਾਲੇ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੇ ਵਿਚਕਾਰ ਅੱਜ ਕਿਸਾਨਾਂ ਵੱਲੋਂ  15 ਅਗਸਤ ਆਜ਼ਾਦੀ ਦਿਹਾੜੇ 'ਤੇ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। 

ਅੱਜ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਭਲਾਈ ਯੂਨੀਅਨ ਵੱਲੋਂ ਸਾਂਝੇ ਤੌਰ 'ਤੇ ਗੁਰਦਾਸਪੁਰ ਸ਼ਹਿਰ ਅੰਦਰ ਟਰੈਕਟਰ ਮਾਰਚ ਕੀਤਾ ਗਿਆ ਅਤੇ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕ੍ਰਿਮੀਨਲ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਵਿਰੋਧ ਕੀਤਾ ਗਿਆ। 

ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਖ -ਵੱਖ ਤਰ੍ਹਾਂ ਦੇ ਲੋਕ ਵਿਰੋਧੀ ਕਾਨੂੰਨ ਬਣਾ ਕੇ ਲੋਕਾਂ ਦੀ ਆਜ਼ਾਦੀ ਖੋਣਾ ਚਾਹੁੰਦੀ ਹੈ ,ਜਿਸ ਕਰਕੇ ਅੱਜ ਟਰੈਕਟਰ ਮਾਰਚ ਕਰਕੇ ਕੇਂਦਰ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਇਹ ਕਾਨੂੰਨ ਵਾਪਸ ਲੈਣ ਦੀ ਅਪੀਲ ਕੀਤੀ ਗਈ।  

ਇਸ ਤੋਂ ਇਲਾਵਾ ਅੰਮ੍ਰਿਤਸਰ 'ਚ ਵੀ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ। ਕਿਸਾਨਾਂ ਦਾ ਟਰੈਕਟਰ ਮਾਰਚ ਵਾਹਗਾ ਬਾਰਡਰ ਤੋਂ ਸ਼ੁਰੂ ਹੋਇਆ। ਹਰ ਗਰੁੱਪ 500 ਦੇ ਕਰੀਬ ਟਰੈਕਟਰ ਆਪਣੇ ਨਾਲ ਲੈ ਕੇ ਜਾ ਰਿਹਾ ਹੈ। ਸ਼ਹਿਰ ਦੇ ਆਲੇ-ਦੁਆਲੇ ਦੇ ਇਲਾਕਿਆਂ ਤੋਂ ਮਾਰਚ ਵਾਹਗਾ ਤੋਂ ਕੱਢਿਆ ਜਾ ਰਿਹਾ ਹੈ, ਜਦੋਂਕਿ ਬਾਹਰਲੇ ਬਲਾਕਾਂ ਵਾਲੇ ਆਪਣੇ ਇਲਾਕਿਆਂ ਤੋਂ ਮਾਰਚ ਕੱਢ ਕੇ ਸਿੱਧਾ ਗੋਲਡਨ ਗੇਟ ਪਹੁੰਚਣਗੇ।

ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹੁਣ ਐਮਐਸਪੀ ਨੂੰ ਕਾਨੂੰਨੀ ਬਣਾਉਣ ਲਈ ਮੁੜ ਤੋਂ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ, ਜਿਸ ਲਈ ਮੁਕੰਮਲ ਤਿਆਰੀਆਂ ਕਰ ਲਈਆਂ ਗਈਆਂ ਸਨ। ਇਹ ਮਾਰਚ ਸਵੇਰੇ 11 ਵਜੇ ਵਾਹਗਾ ਬਾਰਡਰ ਤੋਂ ਰਵਾਨਾ ਹੋਇਆ। ਇਸ ਦੇ ਲਈ ਪੁਲਿਸ ਵੱਲੋਂ ਪਹਿਲਾਂ ਹੀ ਰੂਟ ਪਲਾਨ ਤਿਆਰ ਕਰਕੇ ਸਾਂਝਾ ਕੀਤਾ ਜਾ ਚੁੱਕਾ ਹੈ।