Jalandhar News : ‘ਖੇਡਾਂ ਵਤਨ ਪੰਜਾਬ ਦੀਆਂ-3’ ਦੀ 28 ਅਗਸਤ ਤੋਂ ਹੋਵੇਗੀ ਸ਼ੁਰੂਆਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਿਸ ਨਾਲ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲੇਗਾ

CM Bhagwant Mann

Jalandhar News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਸ਼ਾਨ ਬਹਾਲ ਕਰਨ ਲਈ ਸਾਲ 2023 ਵਿੱਚ ਨਵੀਂ ਖੇਡ ਨੀਤੀ ਲਾਗੂ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੇ ਪੈਰਿਸ ਓਲੰਪਿਕ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਤੋਂ ਖੇਡ ਨੀਤੀ ਦੀ ਵਿਲੱਖਣਤਾ ਦਾ ਪਤਾ ਲੱਗਦਾ ਹੈ। 

ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਹਾਕੀ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਵਿੱਚ 10 ਖਿਡਾਰੀ ਪੰਜਾਬ ਦੇ ਹਨ। ਇਸ ਮੌਕੇ ਮੁੱਖ ਮੰਤਰੀ ਨੇ ‘ਖੇਡਾਂ ਵਤਨ ਪੰਜਾਬ ਦੀਆਂֹ-3’ 28 ਅਗਸਤ ਤੋਂ ਕਰਵਾਉਣ ਦਾ ਐਲਾਨ ਕੀਤਾ, ਜਿਸ ਨਾਲ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲੇਗਾ।