ਦਸਵੀਂ ਦੇ ਵਿਦਿਆਰਥੀਆਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ, ਨਤੀਜਾ ਐਲਾਨਣ ਦੀ ਕੀਤੀ ਮੰਗ 

ਏਜੰਸੀ

ਖ਼ਬਰਾਂ, ਪੰਜਾਬ

ਜਦੋਂ ਤੱਕ ਸਿੱਖਿਆ ਮੰਤਰੀ ਵਲੋਂ ਮਸਲੇ ਦਾ ਪੱਕਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਧਰਨਾ ਨਹੀਂ ਹੋਵੇਗਾ ਖ਼ਤਮ

File Photo

ਸੰਗਰੂਰ - ਅੱਜ ਮੰਗਵਲਾਰ ਨੂੰ ਸੰਗਰੂਰ ਵਿਚ ਦਸਵੀਂ ਓਪਨ ਵਿਦਿਆਰਥੀ ਯੂਨੀਅਨ ਵਲੋਂ ਦਸਵੀਂ ਓਪਨ ਦਾ ਨਤੀਜਾ ਐਲਾਨੇ ਜਾਣ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਕੋਠੀ ਦਾ ਅਣਮਿਥੇ ਸਮੇਂ ਲਈ ਘਿਰਾਓ ਸ਼ੁਰੂ ਕਰ ਦਿੱਤਾ ਗਿਆ ਹੈ। ਵਿਦਿਆਰਥੀਆਂ ਦੇ ਇਸ ਸੰਘਰਸ਼ 'ਚ ਬਹੁਜਨ ਸਮਾਜ ਪਾਰਟੀ ਦੇ ਆਗੂ ਵੀ ਸ਼ਮੂਲੀਅਤ ਕਰਨ ਪਹੁੰਚੇ ਹੋਏ ਹਨ।

ਪ੍ਰਸ਼ਾਸਨ ਵੱਲੋਂ ਰੋਸ ਪ੍ਰਦਰਸ਼ਨ ਨੂੰ ਲੈ ਕੇ ਸਿੰਗਲਾ ਦੀ ਕੋਠੀ ਅੱਗੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਿੱਖਿਆ ਮੰਤਰੀ ਵਲੋਂ ਮਸਲੇ ਦਾ ਪੱਕਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਧਰਨਾ ਖ਼ਤਮ ਨਹੀਂ ਕਰਨਗੇ। ਵਿਦਿਆਰਥੀਆਂ ਨੇ ਕਿਹਾ ਕਿ ਨਤੀਜਾ ਨਾ ਐਲਾਨੇ ਜਾਣ ਕਰ ਕੇ ਉਹਨਾਂ ਦੇ ਭਵਿੱਖ ਦੀ ਬਰਬਾਦੀ ਹੋ ਰਹੀ ਹੈ ਅਤੇ ਖਾਸ ਕਰ ਕੇ ਉਹਨਾਂ ਵਿਦਿਆਰਥੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ

ਜਿਨ੍ਹਾਂ ਦਾ ਸੁਪਨਾ ਫੌਜ ਵਿਚ ਜਾਣ ਦਾ ਪਰ ਸਰਟੀਫਿਕੇਟ ਨਾ ਹੋਣ ਕਰ ਕੇ ਫੌਜ ਲਈ ਭਰਤੀ ਵੀ ਨਹੀਂ ਦੇਖੀ ਜਾ ਸਕਦੀ। ਵਿਦਿਆਰਥੀਆਂ ਨੇ ਕਿਹਾ ਕਿ ਸਰਟੀਫਿਕੇਟ ਨਾ ਹੋਣ ਕਰ ਕੇ ਉਹ ਆਪਣੀ ਮੰਜ਼ਿਲ ਲਈ ਅੱਗੇ ਨਹੀਂ ਵਧ ਸਕਦੇ ਅਤੇ ਨਾ ਹੀ ਉਹਨਾਂ ਨੂੰ ਉਹਨਾਂ ਵੱਲੋਂ ਕੀਤੇ ਗਏ ਸਵਾਲਾਂ ਦੇ ਜਵਾਬ ਮਿਲਦੇ ਹਨ।