ਨਵਜੋਤ ਸਿੱਧੂ ਨੇ ਲਾਈ ਬਾਦਲਾਂ ਦੀ ਕਲਾਸ, ਕਿਹਾ- ‘ਬਾਦਲਾਂ ਨੇ ਰੱਖੀ ਖੇਤੀ ਕਾਨੂੰਨਾਂ ਦੀ ਨੀਂਹ’

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਪਹਿਲੀ ਪ੍ਰੈੱਸ ਕਾਨਫਰੰਸ ਕਰਦਿਆਂ ਕੇਂਦਰ ਸਰਕਾਰ ਅਤੇ ਬਾਦਲਾਂ ’ਤੇ ਤਿੱਖੇ ਸ਼ਬਦੀ ਹਮਲੇ ਬੋਲੇ।

Navjot Sidhu

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਪਹਿਲੀ ਪ੍ਰੈੱਸ ਕਾਨਫਰੰਸ ਕਰਦਿਆਂ ਕੇਂਦਰ ਸਰਕਾਰ ਅਤੇ ਬਾਦਲਾਂ ’ਤੇ ਤਿੱਖੇ ਸ਼ਬਦੀ ਹਮਲੇ ਬੋਲੇ। ਇਸ ਮੌਕੇ ਪੰਜਾਬ ਕਾਂਗਰਸ ਦੇ ਚਾਰ ਕਾਰਜਕਾਰੀ ਪ੍ਰਧਾਨ ਵੀ ਮੌਜੂਦ ਸਨ। ਨਵਜੋਤ ਸਿੱਧੂ ਨੇ ਕਿਹਾ ਕਿ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੀ ਨੀਂਹ ਬਾਦਲਾਂ ਨੇ ਰੱਖੀ ਸੀ ਅਤੇ ਇਹਨਾਂ ਦੇ ਬਲੂਪ੍ਰਿੰਟ ਤੋਂ ਸੇਧ ਲੈ ਕੇ ਇਹ ਕਾਨੂੰਨ ਬਣਾਏ ਗਏ।

ਹੋਰ ਪੜ੍ਹੋ: ਕਿਸਾਨ ਸੰਸਦ: ਕਈ BJP ਆਗੂ ਚਾਹੁੰਦੇ ਨੇ ਕਿ ਕਿਸਾਨ ਸਾਨੂੰ ਘੇਰਨ ਤੇ ਸਾਡੇ ਨੰਬਰ ਬਣਨ- ਬਲਬੀਰ ਰਾਜੇਵਾਲ

ਉਹਨਾਂ ਕਿਹਾ ਕਿ ਇਹਨਾਂ ਕਾਨੂੰਨਾਂ ਦੇ ਨਿਤੀ ਨਿਰਮਾਤਾ ਬਾਦਲ ਹੀ ਹਨ। ਸਿੱਧੂ ਨੇ ਕਿਹਾ ਕਿ ਕਾਲੇ ਕਾਨੂੰਨਾਂ ਦਾ ਇਹ ਸੁਝਾਅ ਬਾਦਲਾਂ ਦਾ ਹੀ ਸੀ ਅਤੇ ਇਹੀ ਕੇਂਦਰ ਕੋਲ ਪ੍ਰਸਤਾਵ ਲੈ ਕੇ ਗਏ ਸਨ। ਸਿੱਧੂ ਨੇ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ 2013 ਵਿਚ ਪੰਜਾਬ ਵਿਧਾਨ ਸਭਾ ਵਿਚ ਅਜਿਹਾ ਕੰਟਰੈਕਟ ਫਾਰਮਿੰਗ ਕਾਨੂੰਨ ਲੈ ਕੇ ਆਏ ਸਨ।

ਹੋਰ ਪੜ੍ਹੋ: ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਜਾਵੇਗੀ ਮੁਹਿੰਮ

ਉਹਨਾਂ ਕਿਹਾ ਕਿ ਬਾਦਲ ਸਰਕਾਰ ਵਲੋਂ ਜੋ ਐਕਟ ਵਿਧਾਨ ਸਭਾ ਵਿਚ ਲਿਆਂਦਾ ਗਿਆ ਸੀ, ਉਸ ਵਿਚ ਐਮਐਸਪੀ ਦਾ ਜ਼ਿਕਰ ਨਹੀਂ ਸੀ ਤੇ ਕੋਰਟ ਜਾਣ ਦਾ ਅਧਿਕਾਰ ਵੀ ਨਹੀਂ ਸੀ। ਬਾਦਲਾਂ ਦੇ ਇਸ ਐਕਟ ਨੂੰ ਕੇਂਦਰ ਨੇ ਹੂਬਹੂ ਲਾਗੂ ਕਰ ਦਿੱਤਾ। ਉਹਨਾਂ ਆਰੋਪ ਲਗਾਇਆ ਕਿ ਖੇਤੀ ਕਾਨੂੰਨਾਂ ਜ਼ਰੀਏ ਕਿਸਾਨਾਂ ਨੂੰ ਗੁਲਾਮ ਬਣਾਉਣ ਦੀ ਕੋਸ਼ਿਸ਼ ਕੀਤੀ ਗਈ।

ਉਹਨਾਂ ਕਿਹਾ ਪ੍ਰਕਾਸ਼ ਸਿੰਘ ਬਾਦਲ ਨੇ ਵੀਡੀਓ ਸੰਦੇਸ਼ ਜ਼ਰੀਏ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਸੀ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਖੁੱਲ੍ਹੇਆਮ ਖੇਤੀ ਕਾਨੂੰਨਾਂ ਦੇ ਹੱਕ ਵਿਚ ਬਿਆਨ ਦਿੱਤੇ ਸਨ। ਸਰਬ ਪਾਰਟੀ ਮੀਟਿੰਗ ਵਿਚ ਸੁਖਬੀਰ ਬਾਦਲ ਨੇ ਵੀ ਆਰਡੀਨੈਂਸਾਂ ਦਾ ਸਮਰਥਨ ਕੀਤਾ ਸੀ। ਪਰ ਵਿਰੋਧ ਹੋਣ ਤੋਂ ਬਾਅਦ ਉਹਨਾਂ ਨੇ ਅਸਤੀਫਾ ਦਿੱਤਾ ਅਤੇ ਭਾਜਪਾ ਨਾਲੋਂ ਗਠਜੋੜ ਤੋੜਿਆ