ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਨੂੰ  ਮਿਲੇ ਨਵੇਂ ਵਾਹਨ

ਏਜੰਸੀ

ਖ਼ਬਰਾਂ, ਪੰਜਾਬ

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਨੂੰ  ਮਿਲੇ ਨਵੇਂ ਵਾਹਨ

image

ਚੰਡੀਗੜ੍ਹ, 14 ਸਤੰਬਰ (ਸ.ਸ.ਸ.) : ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਕੰਮ ਵਿਚ ਵਧੇਰੇ ਕੁਸ਼ਲਤਾ ਲਿਆਉਣ ਲਈ ਵਿਭਾਗ ਦੇ ਸਕੱਤਰ ਗੁਰਕਿਰਤ ਕਿ੍ਪਾਲ ਸਿੰਘ ਅਤੇ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਅੱਜ ਅਧਿਕਾਰੀਆਂ ਨੂੰ  ਸੱਤ ਨਵੇਂ ਵਾਹਨਾਂ ਦੀਆਂ ਚਾਬੀਆਂ ਸੌਂਪੀਆਂ | ਇਥੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਲੋਕ ਸੰਪਰਕ ਅਧਿਕਾਰੀਆਂ ਨੂੰ  ਵਾਹਨ ਸੌਂਪਦਿਆਂ ਸਕੱਤਰ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਵਿਭਾਗ ਦੇ ਕੰਮਕਾਜ ਨੂੰ  ਹੋਰ ਸੁਚਾਰੂ ਬਣਾਉਣਾ ਹੈ | ਉਨ੍ਹਾਂ ਕਿਹਾ ਕਿ ਵਿਭਾਗ ਸਰਕਾਰ ਵਲੋਂ ਕੀਤੇ ਜਾਂਦੇ ਕਾਰਜਾਂ ਦੇ ਸੂਬੇ ਦੇ ਹਰ ਕੋਨੇ ਤੱਕ ਪਸਾਰ ਲਈ ਅਣਥੱਕ ਮਿਹਨਤ ਕਰ ਰਿਹਾ ਹੈ | ਗੁਰਕਿਰਤ ਕਿ੍ਪਾਲ ਸਿੰਘ ਨੇ ਕਿਹਾ ਕਿ ਵਿਭਾਗ ਦੇ ਕੁਝ ਮੌਜੂਦਾ ਵਾਹਨਾਂ ਦੀ ਮਿਆਦ ਪੁੱਗ ਚੁੱਕੀ ਸੀ ਜਿਸ ਕਾਰਨ ਇਨ੍ਹਾਂ ਨੂੰ  ਬਦਲਣ ਦੀ ਫੌਰੀ ਲੋੜ ਸੀ | ਸਕੱਤਰ ਨੇ ਅੱਗੇ ਕਿਹਾ ਕਿ ਪੁਰਾਣੇ ਮਿਆਦ ਪੁਗਾ ਚੁੱਕੇ ਵਾਹਨਾਂ ਨੂੰ  ਬਦਲਣ ਦੀ ਪ੍ਰਬੰਧਕੀ ਲੋੜ ਨੂੰ  ਧਿਆਨ ਵਿਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ |