ਤ੍ਰਿਪਤ ਬਾਜਵਾ ਨੇ ਕੇਂਦਰੀ ਮੰਤਰੀ ਪੁਰਸ਼ੋਤਮ ਰੁਪਾਲਾ

ਏਜੰਸੀ

ਖ਼ਬਰਾਂ, ਪੰਜਾਬ

ਤ੍ਰਿਪਤ ਬਾਜਵਾ ਨੇ ਕੇਂਦਰੀ ਮੰਤਰੀ ਪੁਰਸ਼ੋਤਮ ਰੁਪਾਲਾ

image

ਮੱਝਾਂ ਲਈ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਹਿਤ ਕੇਂਦਰ ਤੋਂ ਪੰਜਾਬ ਲਈ 

ਐਸ.ਏ.ਐਸ. ਨਗਰ, 14 ਸਤੰਬਰ (ਨਰਿੰਦਰ ਸਿੰਘ ਝਾਮਪੁਰ): ਪੰਜਾਬ ਸਰਕਾਰ ਵਲੋਂ ਸੂਬੇ ਵਿਚ ਡੇਅਰੀ ਖੇਤਰ ਨੂੰ ਹੁਲਾਰਾ ਦੇਣ ਲਈ ਮੱਝਾਂ ਦੀ ਨਸਲ ਸੁਧਾਰ ਅਤੇ ਖੋਜ ਲਈ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਲਈ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ ਗਈ। 
ਇਹ ਮੰਗ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਕਿ੍ਰਸ਼ੀ ਭਵਨ ਵਿਖੇ ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰੀ ਪੁਰਸ਼ੋਤਮ ਰੁਪਾਲਾ ਨਾਲ ਮੁਲਾਕਾਤ ਦੌਰਾਨ ਉਠਾਈ।
ਬਾਜਵਾ ਨੇ ਕੇਂਦਰੀ ਮੰਤਰੀ ਨੂੰ ਦਸਿਆ ਕਿ ਪੰਜਾਬ ਦਾ ਵਾਤਾਵਰਣ ਅਤੇ ਭੂਗੋਲਿਕ ਸਥਿਤੀ ਹੋਰ ਦੁਧਾਰੂ ਪਸ਼ੂਆਂ ਦੇ ਮੁਕਾਬਲੇ ਮੱਝਾਂ ਲਈ ਵਧੇਰੇ ਅਨੁਕੂਲ ਹੈ। ਉਨ੍ਹਾਂ ਅੱਗੇ ਕਿਹਾ ਕਿ ਮੱਝਾਂ ਦੀ ਨਸਲ ਸੁਧਾਰ ਅਤੇ ਖੋਜ ਲਈ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਨਾਲ ਡੇਅਰੀ ਕਿਸਾਨਾਂ ਨੂੰ ਕਈ ਗੁਣਾਂ ਲਾਭ ਮਿਲੇਗਾ ਜਿਸ ਨਾਲ ਉਨ੍ਹਾਂ ਦੀ ਆਮਦਨ ਵਿਚ ਵਾਧਾ ਹੋਵੇਗਾ। ਇਸੇ ਤਰ੍ਹਾਂ ਤਿ੍ਰਪਤ ਬਾਜਵਾ ਵਲੋਂ ਆਰ.ਜੀ.ਐਮ. (ਕੌਮੀ ਗੋਕੁਲ ਮਿਸ਼ਨ) ਅਧੀਨ ਪੰਜਾਬ ਲਈ ਗਊ ਵੰਸ਼ ਦੀ ਸਵਦੇਸ਼ੀ ਨਸਲ ਦੇ ਵਿਕਾਸ ਅਤੇ ਸੰਭਾਲ, ਗਊ ਵੰਸ਼ ਦੀ ਨਸਲ ਸੁਧਾਰ ਅਤੇ ਇਸ ਦੇ ਦੁੱਧ ਉਤਪਾਦਨ ਅਤੇ ਉਤਪਾਦਕਤਾ ਨੂੰ ਵਧਾਉਣ ਲਈ 100 ਫ਼ੀ ਸਦੀ ਸਬਸਿਡੀ ਦੀ ਮੰਗ ਰੱਖੀ ਗਈ। ਬਾਜਵਾ ਨੇ ਪਸ਼ੂ ਪਾਲਕਾਂ ਨੂੰ ਘਰ-ਘਰ ਐਮਰਜੈਂਸੀ ਸੇਵਾਵਾਂ ਮੁਹਈਆ ਕਰਵਾਉਣ ਲਈ ਵੈਟਰਨਰੀ ਹਸਪਤਾਲ ਅਤੇ ਡਿਸਪੈਂਸਰੀ (ਈਐਸਵੀਐਚਡੀ-ਐਮਵੀਯੂ) ਸਕੀਮ ਅਧੀਨ ਪੰਜਾਬ ਲਈ 70 ਮੋਬਾਈਲ ਵੈਟਰਨਰੀ ਯੂਨਿਟਾਂ ਖ਼ਰੀਦਣ ਵਾਸਤੇ ਕੇਂਦਰ ਸਰਕਾਰ ਤੋਂ 100 ਫ਼ੀ ਸਦੀ ਫ਼ੰਡਿੰਗ ਦੀ ਮੰਗ ਕੀਤੀ। ਪਸ਼ੂ ਪਾਲਣ ਮੰਤਰੀ ਵਲੋਂ ਪਟਿਆਲਾ ਜ਼ਿਲ੍ਹੇ ਵਿਚ ਵਿਭਾਗ ਦੇ 100 ਏਕੜ ਕੁਲੇਮਾਜਰਾ ਫ਼ਾਰਮ ਵਿਖੇ ਏ-ਗਰੇਡ ਸੀਮਨ ਸਟੇਸ਼ਨ ਸਥਾਪਤ ਕਰਨ ਲਈ ਭਾਰਤ ਸਰਕਾਰ ਦੀ ਸਕੀਮ ਅਧੀਨ ਫੌਰੀ ਤੌਰ ’ਤੇ ਫ਼ੰਡ ਅਲਾਟ ਕਰਨ ਦੀ ਮੰਗ ਵੀ ਰੱਖੀ ਗਈ। ਰੁਪਾਲਾ ਨੇ ਬਾਜਵਾ ਵਲੋਂ ਰੱਖੀਆਂ ਗਈਆਂ ਜ਼ਿਆਦਾਤਰ ਤਜਵੀਜ਼ਾਂ ਨੂੰ ਸਹਿਮਤੀ ਦੇ ਦਿਤੀ। ਕੇਂਦਰੀ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਲੰਬਿਤ ਮੁੱਦਿਆਂ ਨੂੰ ਜਲਦ ਤੋਂ ਜਲਦ ਹੱਲ ਕਰਨ ਦੇ ਨਿਰਦੇਸ਼ ਵੀ ਦਿਤੇ।
ਨਰਿੰਦਰ : 14-3 ਸੀ