ਇਨਸਾਨੀਅਤ ਸ਼ਰਮਸਾਰ: ਕਲਯੁਗੀ ਪਿਓ ਨੇ ਆਪਣੀ ਹੀ 8 ਸਾਲਾ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ
ਪੁਲਿਸ ਨੇ ਮਾਮਲਾ ਕੀਤਾ ਦਰਜ
ਲੁਧਿਆਣਾ: ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਬਲਾਤਕਾਰ,ਚੋਰੀ, ਕਤਲ ਇਹ ਸਭ ਆਮ ਹੋ ਗਏ ਹਨ। ਕਾਨੂੰਨ ਦਾ ਖੌਫ਼ ਨਹੀਂ ਰਿਹਾ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਕਲਯੁਗੀ ਪਿਓ ਵੱਲੋਂ ਆਪਣੀ ਹੀ 8 ਸਾਲਾਂ ਮਾਸੂਮ ਧੀ ਨਾਲ ਜ਼ਬਰ ਜਨਾਹ ਕੀਤਾ ਗਿਆ।
ਜਾਣਕਾਰੀ ਦਿੰਦਿਆਂ ਏਐਸਆਈ ਰਘਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਤਨੀ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਰਾਤ ਵੇਲੇ ਉਸ ਦਾ ਪਤੀ ਅੱਠ ਸਾਲ ਦੀ ਬੇਟੀ ਇਕੋ ਕਮਰੇ ਵਿਚ ਸਨ। ਦੇਰ ਰਾਤ ਔਰਤ ਬਾਥਰੂਮ ਜਾਣ ਲਈ ਉੱਠੀ ਤਾਂ ਉਸ ਨੇ ਦੇਖਿਆ ਉਸ ਦਾ ਪਤੀ ਬੱਚੀ ਨਾਲ ਜਬਰ ਜਨਾਹ ਕਰ ਰਿਹਾ ਸੀ। ਔਰਤ ਨੇ ਆਲੇ ਦੁਆਲੇ ਦੇ ਲੋਕਾਂ ਨੂੰ ਸੂਚਿਤ ਕੀਤਾ।
ਮਾਮਲਾ ਥਾਣਾ ਸਾਹਨੇਵਾਲ ਦੀ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ। ਮੌਕੇ ਉੱਤੇ ਪਹੁੰਚੇ ਏਐਸਆਈ ਰਘਬੀਰ ਸਿੰਘ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਖਿਲਾਫ ਜਬਰ ਜਨਾਹ ਤੇ ਪੋਸਕੋ ਦੀਆਂ ਧਾਰਾਵਾਂ ਤਹਿਤ ਐੱਫਆਈਆਰ ਦਰਜ ਕਰ ਲਈ ਗਈ ਹੈ। ਪੁਲਿਸ ਮੁਲਜ਼ਮ ਕੋਲੋਂ ਪੁੱਛਗਿੱਛ ਕਰ ਰਹੀ ਹੈ।