BSF ਅਤੇ SSOC ਫਾਜ਼ਿਲਕਾ ਨੇ 1.710 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ 

ਏਜੰਸੀ

ਖ਼ਬਰਾਂ, ਪੰਜਾਬ

ਐਸਐਸਓਸੀ ਫਾਜ਼ਿਲਕਾ ਵਿਖੇ ਐਫਆਈਆਰ ਵੀ ਦਰਜ ਕੀਤੀ ਗਈ ਹੈ।  

BSF and SSOC Fazilka recovered 1.710 kg heroin

ਫਾਜ਼ਿਲਕਾ: ਬੀਐਸਐਫ ਅਤੇ ਐਸਐਸਓਸੀ ਫਾਜ਼ਿਲਕਾ ਨੇ ਅੱਜ 1.710 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਡੀਜੀਪੀ ਪੰਜਾਬ ਨੇ ਟਵਿੱਟਰ ਹੈਂਡਲ 'ਤੇ ਪਾ ਕੇ ਦਿੱਤੀ ਹੈ। ਉਹਨਾਂ ਨੇ ਨਾਲ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਮਲਕੀਤ ਕਾਲੀ ਅਤੇ ਉਸ ਦੇ ਸਾਥੀਆਂ ਕੋਲੋਂ ਹੁਣ ਤੱਕ 24.710 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਐਸਐਸਓਸੀ ਫਾਜ਼ਿਲਕਾ ਵਿਖੇ ਐਫਆਈਆਰ ਵੀ ਦਰਜ ਕੀਤੀ ਗਈ ਹੈ।