Amritsar Accident News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਵਾਪਸ ਆ ਰਹੀ ਸੰਗਤ ਦੀ ਗੱਡੀ ਦਾ ਹੋਇਆ ਐਕਸੀਡੈਂਟ, ਇਕ ਸ਼ਰਧਾਲੂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Amritsar Accident News: ਕਈ ਸ਼ਰਧਾਲੂ ਹੋਏ ਜ਼ਖ਼ਮੀ

Amritsar Accident News in punjabi

Amritsar Accident News in punjabi : ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਵਾਪਸ ਆ ਰਹੀ ਸੰਗਤ ਨਾਲ ਵੱਡਾ ਹਾਦਸਾ ਵਾਪਰ ਗਿਆ ਹੈ। ਮਹਿੰਦਰਾ ਗੱਡੀ ਤੇ ਸਕਾਰਪੀਓ ਗੱਡੀ ਦੀ ਆਪਸ ਵਿਚ ਟੱਕਰ ਹੋ ਗਈ। ਇਸ ਹਾਦਸੇ ਵਿਚ  ਇਕ ਬਜ਼ੁਰਗ ਬੀਬੀ ਦੀ ਮੌਤ ਹੋ ਗਈ।

ਮ੍ਰਿਤਕ ਦੀ ਪਹਿਚਾਣ  ਮਾਤਾ ਕੁਲਵੰਤ ਕੌਰ ਪਤਨੀ ਜਗਦੀਸ਼ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਝਬਾਲ ਦੀ ਸੰਗਤ ਜੋ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮਹਿੰਦਰਾ ਗੱਡੀ ’ਚ ਨਤਮਸਤਕ ਹੋ ਕੇ ਵਾਪਸ ਪਿੰਡ ਆ ਰਹੀ ਸੀ ਕਿ ਪਿੰਡ ਨੇੜੇ ਸਾਹਮਣੇ ਤੋਂ ਆ ਰਹੀ ਸਕਾਰਪੀਓ ਗੱਡੀ ਨਾਲ ਟਕਰਾ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਇਕ ਔਰਤ ਦੀ ਮੌਕੇ ’ਤੇ ਮੌਤ ਹੋ ਗਈ, ਜਦੋਂ ਕਿ ਅੱਧੀ ਦਰਜਨ ਦੇ ਲਗਭਗ ਸ਼ਰਧਾਲੂ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਝਬਾਲ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ, ਜਿਨ੍ਹਾਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।