Punjab Weather Update: ਪੰਜਾਬ ਵਿਚ ਮੌਸਮ ਹੋਇਆ ਠੰਢਾ, ਕਈ ਥਾਵਾਂ 'ਤੇ ਛਾਏ ਕਾਲੇ ਬੱਦਲ, ਪਵੇਗਾ ਮੀਂਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab Weather Update: ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ

Punjab Weather Update News

Punjab Weather Update News: ਪੰਜਾਬ ਵਿੱਚ ਅੱਜ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਪਰ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਸੂਬੇ ਦਾ ਔਸਤ ਤਾਪਮਾਨ ਆਮ ਦੇ ਨੇੜੇ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਤਾਪਮਾਨ 25 ਤੋਂ 36 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ।

ਇਹ ਵੀ ਪੜ੍ਹੋ: Himachal News: ਹਿਮਾਚਲ ਘੁੰਮਣ ਗਏ ਪਿਓ ਪੁੱਤ ਦੀ ਮਲਬੇ ਵਿਚ ਫਸੀ ਥਾਰ, ਬੁਲਾਉਣੀ ਪਈ JCB 

ਚੰਡੀਗੜ੍ਹ, ਮੋਹਾਲੀ ਅਤੇ ਪਟਿਆਲਾ 'ਚ ਸ਼ਨੀਵਾਰ ਸ਼ਾਮ ਨੂੰ ਮੌਸਮ 'ਚ ਬਦਲਾਅ ਦੇਖਣ ਨੂੰ ਮਿਲਿਆ। ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 0.4 ਡਿਗਰੀ ਵੱਧ ਗਿਆ। ਜਿਸ ਤੋਂ ਬਾਅਦ ਸੂਬੇ ਅਤੇ ਚੰਡੀਗੜ੍ਹ ਦਾ ਤਾਪਮਾਨ ਆਮ ਵਾਂਗ ਦੇਖਣ ਨੂੰ ਮਿਲਿਆ। ਜਦੋਂ ਕਿ ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਸਮਰਾਲਾ, ਲੁਧਿਆਣਾ ਵਿੱਚ 36.2 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਸਭ ਤੋਂ ਵੱਧ ਤਾਪਮਾਨ 32.6 ਡਿਗਰੀ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: Delhi Double Murder: ਕਿਰਾਏਦਾਰ ਨੇ ਜਾਇਦਾਦ ਬਦਲੇ ਦੋ ਸਕੇ ਭਰਾਵਾਂ ਦਾ ਕੀਤਾ ਕਤਲ 

ਸਤੰਬਰ ਵਿਚ ਵੀ ਮਾਨਸੂਨ ਸੁਸਤ ਰਿਹਾ
ਸਤੰਬਰ ਦੇ ਅੱਧ ਤੱਕ ਪੰਜਾਬ ਵਿਚ ਮਾਨਸੂਨ ਹੋਰ ਮਹੀਨਿਆਂ ਵਾਂਗ ਸੁਸਤ ਰਿਹਾ ਹੈ। ਪੰਜਾਬ ਵਿੱਚ 15 ਸਤੰਬਰ ਤੱਕ 31 ਫੀਸਦੀ ਘੱਟ ਮੀਂਹ ਪਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਇਸ ਸੀਜ਼ਨ ਵਿੱਚ 10 ਫੀਸਦੀ ਘੱਟ ਮੀਂਹ ਪਿਆ ਹੈ।

ਪੰਜਾਬ ਵਿਚ ਸਤੰਬਰ ਦੇ ਪਹਿਲੇ 15 ਦਿਨਾਂ ਵਿੱਚ 47.6 ਮਿਲੀਮੀਟਰ ਮੀਂਹ ਪੈਂਦਾ ਹੈ, ਜਦੋਂ ਕਿ ਇਸ ਸਾਲ ਇਨ੍ਹਾਂ ਦਿਨਾਂ ਵਿਚ ਸਿਰਫ਼ 33 ਮਿਲੀਮੀਟਰ ਮੀਂਹ ਹੀ ਪਿਆ ਹੈ। ਚੰਡੀਗੜ੍ਹ 'ਚ ਆਮ ਤੌਰ 'ਤੇ ਇਨ੍ਹਾਂ 15 ਦਿਨਾਂ 'ਚ 99.2 ਮਿਲੀਮੀਟਰ ਬਾਰਿਸ਼ ਹੁੰਦੀ ਹੈ, ਜਦਕਿ ਹੁਣ ਤੱਕ ਸਿਰਫ 88.9 ਮਿਲੀਮੀਟਰ ਬਾਰਿਸ਼ ਹੀ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ਦੇ ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ 66 ਤੋਂ 90 ਫੀਸਦੀ ਘੱਟ ਮੀਂਹ ਪਿਆ ਹੈ।