Punjab News: ਜਲੰਧਰ 'ਚ ਕਮਿਸ਼ਨਰੇਟ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਗੋਲੀਬਾਰੀ
Punjab News: 3 ਗੈਰ-ਕਾਨੂੰਨੀ ਹਥਿਆਰ ਅਤੇ ਨਗਦੀ ਜ਼ਬਤ
There was a shootout between the commissionerate police and miscreants in Jalandhar
Punjab News: ਪੰਜਾਬ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਲੰਧਰ 'ਚ ਕਮਿਸ਼ਨਰੇਟ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ ਹੋਈ। ਜਵਾਬੀ ਗੋਲੀਬਾਰੀ ਵਿੱਚ ਦੋ ਬਦਮਾਸ਼ਾਂ ਨੂੰ ਗੋਲ਼ੀਆਂ ਲੱਗਣ ਦੀ ਖ਼ਬਰ ਮਿਲੀ ਹੈ। ਦੋਸ਼ੀਆਂ ਕੋਲੋਂ 3 ਗੈਰ-ਕਾਨੂੰਨੀ ਹਥਿਆਰ ਅਤੇ ਨਕਦੀ ਜ਼ਬਤ ਕੀਤੀ ਗਈ ਹੈ।
ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਤਿੰਨ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਚਾਰ ਹੋਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਸ ਵਿੱਚ ਇੱਕ ਵਿਦੇਸ਼ੀ-ਅਧਾਰਤ ਹੈਂਡਲਰ ਵੀ ਸ਼ਾਮਲ ਹੈ, ਜਿਨ੍ਹਾਂ ਨੂੰ ਸਮੂਹ ਲਈ ਵਿੱਤੀ ਲੈਣ-ਦੇਣ ਦੀ ਸਹੂਲਤ ਦੇਣ ਦਾ ਸ਼ੱਕ ਹੈ।