Rahul Gandhi Amritsar Visit News: ਅੰਮ੍ਰਿਤਸਰ ਪਹੁੰਚੇ ਰਾਹੁਲ ਗਾਂਧੀ, ਹੜ੍ਹ ਪ੍ਰਭਾਵਿਤ ਖੇਤਰਾਂ ਦਾ ਲੈ ਰਹੇ ਜਾਇਜ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Rahul Gandhi Amritsar Visit News: ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਵੀ ਹਨ ਨਾਲ ਮੌਜੂਦ

Rahul Gandhi reached Amritsar

Rahul Gandhi reached Amritsar: ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਦੇ ਦੌਰੇ 'ਤੇ ਹਨ। ਉਹ ਸਵੇਰੇ ਲਗਭਗ 9:30 ਵਜੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੇ। ਇੱਥੋਂ ਉਹ ਪਿੰਡ ਘੋਨੇਵਾਲ ਪਹੁੰਚੇ। ਇੱਥੇ ਉਹ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲ ਰਹੇ ਹਨ। ਇਸ ਪਿੰਡ ਵਿੱਚ ਕੁਝ ਦਿਨ ਪਹਿਲਾਂ ਬੰਨ੍ਹ ਟੁੱਟ ਗਿਆ ਸੀ। ਇਸ ਕਾਰਨ ਫਸਲਾਂ ਦੇ ਨਾਲ-ਨਾਲ ਘਰ ਵੀ ਡੁੱਬ ਗਏ ਸਨ।

 

 

ਪੰਜਾਬ ਕਾਂਗਰਸ ਦੇ ਮੁਖੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਰਾਹੁਲ ਗਾਂਧੀ ਨਾਲ ਮੌਜੂਦ ਹਨ। ਰਾਹੁਲ ਗਾਂਧੀ ਗੁਰਦਾਸਪੁਰ ਅਤੇ ਪਠਾਨਕੋਟ ਦਾ ਵੀ ਦੌਰਾ ਕਰਨਗੇ।

 

 

23 ਜ਼ਿਲ੍ਹਿਆਂ ਦੇ 2 ਹਜ਼ਾਰ 97 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ। ਲਗਭਗ 1 ਲੱਖ 91 ਹਜ਼ਾਰ 926 ਹੈਕਟੇਅਰ ਵਿੱਚ ਫਸਲਾਂ ਡੁੱਬ ਗਈਆਂ। 15 ਜ਼ਿਲ੍ਹਿਆਂ ਵਿੱਚ 52 ਲੋਕਾਂ ਦੀ ਮੌਤ ਹੋ ਗਈ ਹੈ।
 

ਰਾਹੁਲ ਗਾਂਧੀ ਨੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਮੱਥਾ ਟੇਕਿਆ। ਇਸ ਮੌਕੇ ਗੁਰੂ ਘਰ ਵਿਖੇ ਅਰਦਾਸ ਕੀਤੀ ਗਈ, ਜਿਸ ਵਿਚ ਰਾਹੁਲ ਗਾਂਧੀ ਸਮੇਤ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਸਮੇਤ ਹੋਰ ਆਗੂਆਂ ਨੇ ਹਾਜ਼ਰੀ ਭਰੀ।