ਜੰਡਿਆਲਾ ਗੁਰੂ 'ਚ ਜੀਟੀ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਤੇਜ਼ ਰਫ਼ਤਾਰ ਕਾਰ ਨੇ ਛੋਟੀ ਬੱਚੀ ਨੂੰ ਕੁਚਲਿਆ

Terrible accident occurred on GT Road in Jandiala Guru

ਜੰਡਿਆਲਾ ਗੁਰੂ : ਜੰਡਿਆਲਾ ਗੁਰੂ ਵਿੱਚ ਜੀਟੀ ਰੋਡ 'ਤੇ ਇੱਕ ਭਿਆਨਕ ਹਾਦਸਾ ਵਾਪਰ ਗਿਆ। ਇੱਕ ਤੇਜ਼ ਰਫ਼ਤਾਰ ਕਾਰ ਨੇ ਇੱਕ 4 ਸਾਲਾ ਬੱਚੀ ਨੂੰ ਦਰੜ ਦਿੱਤਾ। ਹਾਦਸੇ ਦੌਰਾਨ ਬੱਚੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਿਆ। ਬੱਚੀ ਮਾਂ ਦੇ ਨਾਲ ਜੀ.ਟੀ. ਰੋਡ ’ਤੇ ਭੀਖ ਮੰਗ ਰਹੀ ਸੀ। ਦੱਸ ਦੇਈਏ ਕਿ ਕਾਰ ਬੱਚੀ ਨੂੰ ਕਰੀਬ 10 ਫੁੱਟ ਤੱਕ ਘਸੀਟ ਕੇ ਲੈ ਗਈ। ਬੱਚੀ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਿਸ ਮੁਤਾਬਕ ਦੋਸ਼ੀ ਡਰਾਈਵਰ ਨੂੰ ਜਲਦ ਕਾਬੂ ਕਰਕੇ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਮ੍ਰਿਤਕ ਬੱਚੀ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।