ਰਾਹੁਲ ਗਾਂਧੀ ਨੂੰ ਸਿਰੋਪਾ ਦੇਣ ਦੇ ਮਾਮਲੇ ਦੀ ਕੀਤੀ ਜਾ ਰਹੀ ਹੈ ਪੜਤਾਲ : SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ 

ਏਜੰਸੀ

ਖ਼ਬਰਾਂ, ਪੰਜਾਬ

ਕਿਹਾ, ਦੋਸ਼ੀਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ

Advocate Dhami

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਹੁਲ ਗਾਂਧੀ ਨੂੰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਸਿਰੋਪਾ ਦੇਣ ਦੇ ਮਾਮਲੇ ਵਿਚ ਕਿਹਾ ਕਿ ਬੀਤੇ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਫੈਸਲੇ ਮੁਤਾਬਕ ਗੁਰਦੁਆਰਾ ਸਾਹਿਬਾਨ ਦੇ ਦਰਬਾਰ ਅੰਦਰ ਖ਼ਾਸ ਸ਼ਖ਼ਸੀਅਤਾਂ ਨੂੰ ਸਿਰੋਪਾ ਦੇਣ ਉੱਤੇ ਪਾਬੰਦੀ ਹੈ।

ਗੁਰੂ ਦਰਬਾਰ ਵਿਚ ਕੇਵਲ ਧਾਰਮਿਕ ਸ਼ਖ਼ਸੀਅਤਾਂ, ਰਾਗੀ ਸਿੰਘਾਂ ਤੇ ਸਿੱਖ ਮਹਾਂਪੁਰਖਾਂ ਨੂੰ ਇਹ ਸਨਮਾਨ ਦੇਣ ਤੱਕ ਹੀ ਸੀਮਤ ਕੀਤਾ ਹੋਇਆ ਹੈ। ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਦੀ ਘਟਨਾ ਸਬੰਧੀ ਪੜਤਾਲ ਕਰਵਾਈ ਜਾ ਰਹੀ ਹੈ।

ਭਲਕ ਤੱਕ ਇਸ ਦੀ ਮੁਕੰਮਲ ਰਿਪੋਰਟ ਲਈ ਜਾਵੇਗੀ। ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਕਾਰਵਾਈ ਅਵੱਸ਼ ਹੋਵੇਗੀ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਨਸਲਕੁਸ਼ੀ ਦੀ ਦੋਸ਼ੀ ਕਾਂਗਰਸ ਦੇ ਆਗੂ ਅਤੇ ਗਾਂਧੀ ਪਰਿਵਾਰ ਦੇ ਮੈਂਬਰ ਰਾਹੁਲ ਗਾਂਧੀ ਨੂੰ ਗੁਰਦੁਆਰਾ ਸਾਹਿਬ ਤੋਂ ਸਿਰੋਪਾ ਤਾਂ ਕਿਸੇ ਵੀ  ਤਰ੍ਹਾਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ।