ਪੰਜਾਬ ਦੀਆਂ ਨਹਿਰਾਂ ਵਿਚ ਪਾਣੀ ਛੱਡਣ ਦੇ ਵੇਰਵੇ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੀਆਂ ਵੱਖ-ਵੱਖ ਨਹਿਰਾਂ ਵਿਚ ਸਾਉਣੀ ਦੇ ਮੌਸਮ ਦੌਰਾਨ ਪਾਣੀ ਛੱਡਣ ਦੇ ਵੇਰਵੇ ਜਾਰੀ ਕੀਤੇ ਗਏ ਹਨ। ਇਕ ਬੁਲਾਰੇ ਨੇ ਦੱਸਿਆ ਕਿ ੧੬ ਅਕਤੂਬਰ ਤੋਂ...

Water released in canals of Punjab

ਚੰਡੀਗੜ੍ਹ (ਸਸਸ) : ਪੰਜਾਬ ਦੀਆਂ ਵੱਖ-ਵੱਖ ਨਹਿਰਾਂ ਵਿਚ ਸਾਉਣੀ ਦੇ ਮੌਸਮ ਦੌਰਾਨ ਪਾਣੀ ਛੱਡਣ ਦੇ ਵੇਰਵੇ ਜਾਰੀ ਕੀਤੇ ਗਏ ਹਨ। ਇਕ ਬੁਲਾਰੇ ਨੇ ਦੱਸਿਆ ਕਿ ੧੬ ਅਕਤੂਬਰ ਤੋਂ ੨੩ ਅਕਤੂਬਰ, ੨੦੧੮ ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ ਅਤੇ ਸਿਧਵਾਂ ਬ੍ਰਾਂਚ ਕ੍ਰਮਵਾਰ ਪਹਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ।

ਇਸੇ ਤਰ੍ਹਾਂ ਭਾਖੜਾ ਮੇਨ ਲਾਈਨ ਦੀਆਂ ਨਹਿਰਾਂ ਅਤੇ ਬਰਾਂਚਾਂ ਜਿਵੇਂ ਕਿ ਘੱਗਰ ਲਿੰਕ ਅਤੇ ਇਸ ਵਿਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ ‘ਬੀ’ ਵਿਚ ਹਨ, ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ‘ਏ’ ਵਿਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਹਰੀਕੇ ਅਤੇ ਫਿਰੋਜ਼ਪੁਰ ਹੈੱਡ ਵਰਕਸ ਵਿਚੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬਰਾਂਚਾਂ ਜਿਵੇਂ ਕਿ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ ‘ਬੀ’ ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਸਰਹਿੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ‘ਏ’ ਵਿਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।

ਬੁਲਾਰੇ ਅਨੁਸਾਰ ਸਭਰਾਓ ਬਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਪਾਣੀ ਦਿਤਾ ਜਾਵੇਗਾ ਜਦ ਕਿ ਕਸੂਰ ਬਰਾਂਚ ਲੋਅਰ, ਮੇਨ ਬਰਾਂਚ ਲੋਅਰ, ਲਾਹੌਰ ਬਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।