ਪੰਜਾਬ 'ਚ ਤੇਜ਼ ਹੋਈ ਸਿਆਸੀ ਜੰਗ, ਭਾਜਪਾ ਯੁਵਾ ਮੋਰਚਾ ਨੇ ਫੂਕਿਆ ਕੈਪਟਨ ਤੇ ਬਿੱਟੂ ਦਾ ਪੁਤਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਸ਼ਵਨੀ ਸ਼ਰਮਾ 'ਤੇ ਹੋਏ ਹਮਲੇ ਤੋਂ ਬਾਅਦ ਭਾਜਪਾ ਵਿਚ ਰੋਸ

BJP Protest against CM Captain Amarinder Singh and Ravneet Bittu

ਲੁਧਿਆਣਾ: ਬੀਤੇ ਦਿਨੀਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹੋਏ ਹਮਲੇ ਤੋਂ ਬਾਅਦ ਪੰਜਾਬ ਵਿਚ ਸਿਆਸੀ ਜੰਗ ਤੇਜ਼ ਹੋ ਚੁੱਕੀ ਹੈ। ਇਸ ਦੇ ਚਲਦਿਆਂ ਅੱਜ ਭਾਜਪਾ ਯੁਵਾ ਮੋਰਚਾ ਨੇ ਸੂਬਾ ਪ੍ਰਧਾਨ ਭਾਨੂ ਪ੍ਰਤਾਪ ਦੇ ਨਿਰਦੇਸ਼ ਅਨੁਸਾਰ ਪ੍ਰਦਰਸ਼ਨ ਕੀਤਾ।

ਇਸ ਦੌਰਾਨ ਭਾਜਪਾ ਵਰਕਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕੀਤੀ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਜਲੰਧਰ-ਪਠਾਨਕੋਟ ਰੋਡ 'ਤੇ ਪੈਂਦੇ ਚੌਂਲਾਂਗ ਟੋਲ ਪਲਾਜ਼ਾ ਵਿਖੇ ਹਮਲਾ ਕੀਤਾ ਗਿਆ।

ਇਸ ਦੌਰਾਨ ਉਹਨਾਂ ਦੀ ਗੱਡੀ ਦੀ ਭੰਨਤੋੜ ਕੀਤੀ ਗਈ। ਇਸ ਦੇ ਚਲਦਿਆਂ ਰੋਸ ਵਜੋਂ ਸਮੂਹ ਭਾਜਪਾ ਵੱਲੋਂ ਪੂਰੇ ਪੰਜਾਬ ਵਿਚ ਡੀਸੀ ਦਫ਼ਤਰਾਂ ਦੇ ਬਾਹਰ ਰੋਸ ਧਰਨੇ ਦੇਣ ਦਾ ਐਲਾਨ ਕੀਤਾ ਗਿਆ ਸੀ। ਭਾਜਪਾ ਨੇ ਦੋਸ਼ ਲਗਾਇਆ ਸੀ ਕਿ ਕਾਂਗਰਸ ਸਰਕਾਰ ਦੀ ਸ਼ਹਿ 'ਤੇ ਹੀ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਉਤੇ ਜਾਨਲੇਵਾ ਹਮਲਾ ਹੋਇਆ।