ਅੰਮ੍ਰਿਤਸਰ 'ਚ ਮਾਮੂਲੀ ਤਕਰਾਰ ਕਾਰਨ ਨਿਹੰਗ ਨੇ ਨਿਹੰਗ ਸਿੰਘ ਦਾ ਕੀਤਾ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਗਈ ਹੈ ਤੇ ਹੁਣ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਆਰੰਭ ਗਈ ਹੈ।

murder

ਅੰਮ੍ਰਿਤਸਰ - ਅੱਜ ਕੱਲ੍ਹ ਪੰਜਾਬ 'ਚ ਰੋਡ ਹਾਦਸੇ ਦੇ ਨਾਲ ਨਾਲ ਕਤਲ ਦੇ ਮਾਮਲੇ ਲਗਾਤਾਰ ਵੇਖਣ ਨੂੰ ਮਿਲ ਰਹੇ ਹਨ। ਅੱਜ ਤਾਜਾ ਮਾਮਲਾ ਅੰਮ੍ਰਿਤਸਰ ਤੋਂ ਵੇਖਣ ਨੂੰ ਮਿਲਿਆ ਹੈ। ਇਸ ਦੇ ਚਲਦੇ ਬੀਤੀ ਰਾਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਪੜਾਅ ਲਗਾ ਕੇ ਬੈਠੇ ਤਰਨਾ ਦਲ ਦੇ ਨਿਹੰਗ ਸਿੰਘਾਂ ਵਿਚਾਲੇ ਹੋਈ ਮਾਮੂਲੀ ਤਕਰਾਰ ਹੋਈ।  

ਇਸ ਤਕਰਾਰ ਤੋਂ ਬਾਅਦ ਸੋਨੂੰ ਪੁੱਤਰ ਖੁਸ਼ੀ ਰਾਮ ਵਾਸੀ ਬੂਟਾ ਮੰਡੀ ਜਲੰਧਰ ਨੇ ਆਪਣੇ ਸਾਥੀ ਨਿਹੰਗ ਸਿੰਘ ਪੁੱਤਰ ਚਰਨ ਸਿੰਘ ਵਾਸੀ ਮਾਲੂਵਾਲ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਇਸ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਗਈ ਹੈ।  ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਹੁਣ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।