ਆਖ਼ਿਰ ਸਖ਼ਤ ਨਿਯਮਾਂ ਨਾਲ ਕੰਟੇਨਮੈਂਟ ਜ਼ੋਨ ਤੋਂ ਬਾਹਰ ਖੋਲ੍ਹੇ ਗਏ ਸਕੂਲ, ਜਾਣੋ ਨਵੀਂਆਂ ਹਦਾਇਤਾਂ
ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 9ਵੀਂ ਤੋਂ 12ਵੀਂ ਕਲਾਸ ਨੂੰ ਹੀ ਆਗਿਆ ਦਿੱਤੀ ਗਈ ਹੈ।
school reopen
ਲੁਧਿਆਣਾ: ਕੇਂਦਰ ਸਰਕਾਰ ਨੇ ਸਕੂਲ ਖੋਲ੍ਹਣ ਨੂੰ ਲੈ ਕੇ ਵਿਸ਼ੇਸ਼ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਜਿਸ ਦੇ ਤਹਿਤ ਸ਼ਹਿਰ ਵਿੱਚ ਕੰਟੇਨਮੈਂਟ ਜ਼ੋਨ ਤੋਂ ਬਾਹਰ ਸਕੂਲ ਸਖ਼ਤ ਕੋਵਿਡ-19 ਨਿਯਮਾਂ ਨਾਲ ਮੁੜ ਖੋਲ੍ਹੇ ਜਾ ਰਹੇ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 9ਵੀਂ ਤੋਂ 12ਵੀਂ ਕਲਾਸ ਨੂੰ ਹੀ ਆਗਿਆ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪ੍ਰਤੀ ਕਲਾਸ 20 ਤੋਂ ਵੱਧ ਵਿਦਿਆਰਥੀਆਂ ਦੀ ਆਗਿਆ ਨਹੀਂ ਹੈ।