ਪੰਜਾਬ ਦੇ ਸਰਹੱਦੀ ਇਲਾਕੇ ’ਚ ਬੀ.ਐਸ.ਐਫ਼ ਦਾ ਵਧਾਇਆ ਗਿਆ ਅਧਿਕਾਰ ਖੇਤਰ ਸੂਬੇ ਦੇ ਅਧਿਕਾਰਾਂ ’ਤੇ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਦੇ ਸਰਹੱਦੀ ਇਲਾਕੇ ’ਚ ਬੀ.ਐਸ.ਐਫ਼ ਦਾ ਵਧਾਇਆ ਗਿਆ ਅਧਿਕਾਰ ਖੇਤਰ ਸੂਬੇ ਦੇ ਅਧਿਕਾਰਾਂ ’ਤੇ ਸ਼ਰੇਆਮ ਡਾਕਾ : ਢੀਂਡਸਾ

image

ਚੰਡੀਗੜ੍ਹ, 14 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ): ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਸਰਹੱਦੀ ਖੇਤਰ ਵਿਚ ਬੀ.ਐਸ.ਐਫ਼ ਦੇ ਵਧਾਏ ਗਏ ਅਧਿਕਾਰ ਖੇਤਰ ’ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਇਹ ਕੇਂਦਰ ਸਰਕਾਰ ਵਲੋਂ ਸੂਬੇ ਦੇ ਅਧਿਕਾਰਾਂ ਉਤੇ ਸ਼ਰੇਆਮ ਡਾਕਾ ਮਾਰਿਆ ਗਿਆ ਹੈ। 
ਉਨ੍ਹਾਂ ਕਿਹਾ ਕਿ ਸਰਹੱਦੀ ਸੁਰੱਖਿਆ ਦੇ ਨਾਂਅ ’ਤੇ ਸੂਬੇ ਦੇ ਅਧਿਕਾਰਾਂ ਨੂੰ ਖੋਹਣਾ ਬਿਲਕੁਲ ਵੀ ਜਾਇਜ਼ ਨਹੀਂ। 
ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਸਮੇਂ-ਸਮੇਂ ’ਤੇ ਕੇਂਦਰ ਦੀਆਂ ਸਰਕਾਰਾਂ ਵਲੋਂ ਸੂਬਿਆਂ ਦੇ ਅਧਿਕਾਰ ਖੋਹਣ ਦੀਆਂ ਕੋਸ਼ਿਸ਼ਾਂ ਲਗਾਤਾਰ ਹੁੰਦੀਆਂ ਰਹੀਆਂ ਹਨ। 
ਸ: ਢੀਂਡਸਾ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਮਤੇ ਵਿਚ ਵੀ ਸੂਬਿਆਂ ਦੇ ਅਧਿਕਾਰਾਂ ਦੀ ਰਖਿਆ ਅਤੇ ਸੰਘੀ ਢਾਂਚੇ ਦੀ ਮਜ਼ਬੂਤੀ ’ਤੇ ਜ਼ੋਰ ਦਿਤਾ ਗਿਆ ਸੀ। ਉਨ੍ਹਾਂ ਕਿਹਾ ਕਿ ਬੀ.ਐਸ.ਐਫ਼ ਨੂੰ ਵੱਧ ਅਧਿਕਾਰ ਦੇਣ ਦੀ ਬਜਾਏ ਪੰਜਾਬ ਪੁਲਿਸ ਨਾਲ ਤਾਲਮੇਲ ਕਰ ਕੇ ਅਪਣੀ ਗਤੀਵਿਧੀਆਂ ਕਰਨੀ ਚਾਹੀਦੀਆਂ ਸਨ। ਜਿਵੇਂ ਕੀ ਬੀਤੇ ਸਮੇਂ ਦੌਰਾਨ ਹੁੰਦਾ ਆਇਆ ਹੈ ਪ੍ਰੰਤੂ ਕੇਂਦਰ ਚੋਰ ਦਰਵਾਜ਼ੇ ਰਾਹੀਂ ਪੰਜਾਬ ਦਾ ਵੱਧ ਤੋਂ ਵੱਧ ਇਲਾਕਾ ਅਪਣੇ ਅਧਿਕਾਰ ਖੇਤਰ ਵਿਚ ਲਿਆਉਣਾ ਚਾਹੁੰਦਾ ਹੈ ਜਿਸ ਦਾ ਇਹ ਪਹਿਲਾ ਕਦਮ ਹੈ।