ਅੰਮ੍ਰਿਤਸਰ 'ਚ ਬੰਦੂਕ ਦੀ ਨੋਕ 'ਤੇ ਪੈਟਰੋਲ ਪੰਪ ਤੋਂ ਲੁਟੇਰਿਆਂ ਨੇ ਲੁੱਟੇ 90 ਹਜ਼ਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਡੇਢ ਮਿੰਟ 'ਚ ਵਾਰਦਾਤ ਨੂੰ ਅੰਜਾਮ ਦੇ ਕੇ ਹੋਏ ਫਰਾਰ

photo

 

ਅੰਮ੍ਰਿਤਸਰ: ਪੰਜਾਬ ਵਿੱਚ ਦਿਨ-ਬ-ਦਿਨ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ। ਲੁਟੇਰੇ ਬਿਨਾਂ ਕਿਸੇ ਡਰ ਦੇ ਇਹ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਜਿੱਥੇ ਦੋ ਬਾਈਕ ਸਵਾਰਾਂ ਨੇ ਕਰੀਬ ਡੇਢ ਮਿੰਟ 'ਚ ਪੈਟਰੋਲ ਪੰਪ 'ਤੇ 90 ਹਜ਼ਾਰ ਦੀ ਲੁੱਟ ਕੀਤੀ ਅਤੇ ਫਰਾਰ ਹੋ ਗਏ। ਇਹ ਘਟਨਾ ਜੰਡਿਆਲਾਗੁਰੂ ਮੱਲੀਆਂ ਰੋਡ ਦੀ ਦੱਸੀ ਜਾ ਰਹੀ ਹੈ।    

ਜਿੱਥੇ ਦੋ ਨਕਾਬਪੋਸ਼ ਬਾਈਕ ਸਵਾਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ, ਹਾਲਾਂਕਿ ਇਹ ਹਰਕਤ ਸੀਸੀਟੀਵੀ 'ਚ ਕੈਦ ਹੋ ਗਈ। ਜਿਸ ਦੇ ਆਧਾਰ 'ਤੇ ਪੁਲਿਸ ਨੇ ਮਾਮਲਾ ਵੀ ਦਰਜ ਕਰ ਲਿਆ ਹੈ। ਇਸ ਘਟਨਾ ਦੀ ਜੋ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਉਸ ਮੁਤਾਬਕ ਦੋ ਨਕਾਬਪੋਸ਼ ਨੌਜਵਾਨ ਬਾਈਕ ’ਤੇ ਆਉਂਦੇ ਹਨ, ਦੋਵਾਂ ਨੇ ਮੂੰਹ ਢਕੇ ਹੋਏ ਸਨ। ਉਨ੍ਹਾਂ ਵਿੱਚੋਂ ਇੱਕ ਡਬਲ ਬੈਰਲ ਅਤੇ ਦੂਜਾ ਪਿਸਤੌਲ ਕੱਢਦਾ ਹੈ।

ਜਿਸ ਤੋਂ ਬਾਅਦ ਉਹ ਨਕਦੀ ਲੈਣ ਵਾਲੇ ਨੌਜਵਾਨਾਂ ਕੋਲ ਜਾਂਦਾ ਹੈ ਅਤੇ ਉਨ੍ਹਾਂ ਤੋਂ ਪੈਸੇ ਖੋਹਣ ਲੱਗ ਪੈਂਦਾ ਹੈ। ਹਾਲਾਂਕਿ ਜਦੋਂ ਮੁਲਾਜ਼ਮਾਂ ਨੇ ਵਿਰੋਧ ਕੀਤਾ ਤਾਂ ਦੋਵੇਂ ਲੁਟੇਰਿਆਂ ਨੇ ਆਪਣੇ ਹਥਿਆਰ ਦਿਖਾ ਦਿੱਤੇ, ਜਿਸ ਤੋਂ ਬਾਅਦ ਮੁਲਾਜ਼ਮ ਡਰ ਗਏ ਅਤੇ ਪਿੱਛੇ ਚਲੇ ਗਏ। ਇਸ ਦੌਰਾਨ ਦੋਵੇਂ ਲੁਟੇਰੇ ਨਕਦੀ ਲੈ ਕੇ ਭੱਜ ਗਏ। ਇਸ ਦੇ ਨਾਲ ਹੀ ਪੁਲਿਸ ਨੇ ਵੀ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।