ਫ਼ਿਰੋਜ਼ਪੁਰ 'ਚ ਝੂਲੇ ਤੋਂ ਡਿੱਗਣ ਕਾਰਨ ਬੱਚੇ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਘਟਨਾ ਤੋਂ ਬਾਅਦ ਝੂਲੇ ਦਾ ਮਾਲਕ ਫਰਾਰ

photo

 

ਫ਼ਿਰੋਜ਼ਪੁਰ: ਫ਼ਿਰੋਜ਼ਪੁਰ ਵਿਚ ਭਾਰਤ-ਪਾਕਿਸਤਾਨ ਨਾਲ ਲੱਗਦੇ ਸਰਹੱਦੀ ਪਿੰਡ ਦੁਲਚੀਕੇ ਵਿਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਕੇ ਇਕ ਬੱਚਾ ਝੂਲੇ ਤੋਂ ਡਿੱਗ ਗਿਆ। ਜਿਸ ਕਾਰਨ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁੱਠਭੇੜ, 1 ਮੁਲਜ਼ਮ ਹਥਿਆਰ ਸਮੇਤ ਕਾਬੂ 

ਸਦਰ ਥਾਣੇ ਦੇ ਐਸਐਚਓ ਅਭਿਨਵ ਚੌਹਾਨ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਅਮਨਦੀਪ (15) ਵਾਸੀ ਕਾਲੂਵਾਲਾ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਝੂਲੇ ਦਾ ਮਾਲਕ ਫਰਾਰ ਹੋ ਗਿਆ।

ਇਹ ਵੀ ਪੜ੍ਹੋ: ਮਹਾਰਾਸ਼ਟਰ 'ਚ ਬੱਸ ਤੇ ਕੰਟੇਨਰ ਦੀ ਆਪਸ 'ਚ ਹੋਈ ਭਿਆਨਕ ਟੱਕਰ 'ਚ 12 ਲੋਕਾਂ ਦੀ ਹੋਈ ਮੌਤ