ਜਲੰਧਰ 'ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁੱਠਭੇੜ, 1 ਮੁਲਜ਼ਮ ਹਥਿਆਰ ਸਮੇਤ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁਲਜ਼ਮ ਨਸ਼ਾ ਤਸਕਰੀ ਦੇ ਇੱਕ ਪੁਰਾਣੇ ਕੇਸ ਵਿਚ ਲੋੜੀਂਦਾ ਸੀ

photo

 

ਜਲੰਧਰ: ਜਲੰਧਰ ਦੇ ਨੂਰਮਹਿਲ 'ਚ ਐਤਵਾਰ ਸਵੇਰੇ ਫਿਲੌਰ ਥਾਣੇ ਦੀ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁੱਠਭੇੜ ਹੋ ਗਈ। ਹੁਣ ਤੱਕ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਮੁੱਠਭੇੜ ਵਿਚ ਦੋ ਪੁਲਿਸ ਕਰਮੀਆਂ ਨੂੰ ਗੋਲੀ ਲੱਗੀ ਹੈ। ਪੁਲਿਸ ਨੇ ਇੱਕ ਤਸਕਰ ਨੂੰ ਹਥਿਆਰ ਸਮੇਤ ਕਾਬੂ ਕੀਤਾ ਹੈ। ਫਿਲੌਰ ਪੁਲਿਸ ਐਤਵਾਰ ਦੁਪਹਿਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਇਸ ਸਬੰਧੀ ਜਾਣਕਾਰੀ ਸਾਂਝੀ ਕਰੇਗੀ।

 ਇਹ ਵੀ ਪੜ੍ਹੋ: ਮਹਾਰਾਸ਼ਟਰ 'ਚ ਬੱਸ ਤੇ ਕੰਟੇਨਰ ਦੀ ਆਪਸ 'ਚ ਹੋਈ ਭਿਆਨਕ ਟੱਕਰ 'ਚ 12 ਲੋਕਾਂ ਦੀ ਹੋਈ ਮੌਤ 

ਪ੍ਰਾਪਤ ਜਾਣਕਾਰੀ ਅਨੁਸਾਰ ਹਾਲ ਹੀ ਵਿੱਚ ਥਾਣਾ ਫਿਲੌਰ ਦੀ ਪੁਲਿਸ ਨੇ ਇੱਕ ਮੁਲਜ਼ਮ ਨੂੰ 140 ਕਿਲੋ ਭੁੱਕੀ ਸਮੇਤ ਕਾਬੂ ਕੀਤਾ ਸੀ। ਜਿਸ ਦਾ ਸਾਥੀ ਛਿੰਦਾ ਵਾਸੀ ਨੂਰਮਹਿਲ ਫਰਾਰ ਹੋ ਗਿਆ। ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਇਕ ਟੀਮ ਬਣਾ ਕੇ ਐਤਵਾਰ ਸਵੇਰੇ ਨੂਰਮਹਿਲ ਦੇ ਇਕ ਪਿੰਡ 'ਚ ਛਾਪੇਮਾਰੀ ਕੀਤੀ। ਜਿਥੇ ਮੁਲਜ਼ਮ ਨੇ ਪੁਲਿਸ ਨੂੰ ਵੇਖ ਕੇ ਆਪਣੀ 9 ਐਮਐਮ ਪਿਸਤੌਲ ਨਾਲ ਗੋਲੀ ਚਲਾ ਦਿਤੀ। ਮੁਲਜ਼ਮ ਵੱਲੋਂ ਚਲਾਈਆਂ ਗਈਆਂ ਗੋਲੀਆਂ ਫਿਲੌਰ ਦੇ ਦੋ ਪੁਲਿਸ ਮੁਲਾਜ਼ਮਾਂ ਨੂੰ ਲੱਗੀਆਂ।

 ਇਹ ਵੀ ਪੜ੍ਹੋ: ਤਾਮਿਲਨਾਡੂ 'ਚ ਕਾਰ ਤੇ ਲਾਰੀ ਦੀ ਆਪਸ 'ਚ ਹੋਈ ਭਿਆਨਕ ਟੱਕਰ, 7 ਲੋਕਾਂ ਦੀ ਮੌਤ 

ਦੱਸ ਦੇਈਏ ਕਿ ਘਟਨਾ ਦੇ ਤੁਰੰਤ ਬਾਅਦ ਪੁਲਿਸ ਨੇ ਜ਼ਖ਼ਮੀ ਕਰਮਚਾਰੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ। ਜਿੱਥੋਂ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਨਿੱਜੀ ਹਸਪਤਾਲ ਰੈਫ਼ਰ ਕਰ ਦਿਤਾ ਗਿਆ। ਇਸ ਦੇ ਨਾਲ ਹੀ ਪੁਲਿਸ ਨੇ ਮੁਕਾਬਲੇ ਦੌਰਾਨ ਮੁਲਜ਼ਮ ਛਿੰਦਾ ਨੂੰ ਗ੍ਰਿਫ਼ਤਾਰ ਕਰ ਲਿਆ ਸੀ। 2 ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਹੋਈ ਹੈ। ਐਸਐਚਓ ਹਰਜਿੰਦਰ ਸਿੰਘ ਨੇ ਦੱਸਿਆ- ਮੁਲਜ਼ਮ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।

ਘਟਨਾ ਸਮੇਂ ਤਿੰਨ ਥਾਣਿਆਂ ਦੀ ਪੁਲਿਸ ਮੌਕੇ ’ਤੇ ਮੌਜੂਦ ਸੀ। ਜਿਸ ਵਿਚ ਫਿਲੌਰ, ਨੂਰਮਹਿਲ ਅਤੇ ਬਿਲਗਾ ਥਾਣੇ ਸ਼ਾਮਲ ਹਨ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਥਾਣਾ ਨੂਰਮਹਿਲ ਵਿਚ ਵੱਖਰਾ ਕੇਸ ਦਰਜ ਕੀਤਾ ਜਾਵੇਗਾ। ਨੂਰਮਹਿਲ ਥਾਣੇ ਦੇ ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਮੁਲਜ਼ਮ ਨਸ਼ਾ ਤਸਕਰੀ ਦੇ ਇੱਕ ਪੁਰਾਣੇ ਕੇਸ ਵਿੱਚ ਲੋੜੀਂਦਾ ਸੀ।