Punjab News: ਪੰਜਾਬ ਦੇ ਸੇਵਾ ਕੇਂਦਰਾਂ ਵਿਚ ਵੀ ਅੱਜ ਰਹੇਗੀ ਛੁੱਟੀ
Punjab News:15 ਅਕਤੂਬਰ ਨੂੰ ਛੱਡ ਕੇ ਬਾਕੀ ਦਿਨ ਸੇਵਾ ਕੇਂਦਰ ਮਿੱਥੇ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ।
There will be a holiday today in the service centers of Punjab
Punjab News: ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ (ਮੰਗਲਵਾਰ) ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿਚ ਵੀ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦਸਿਆ ਕਿ 15 ਅਕਤੂਬਰ ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ ਤਾਂ ਜੋ ਸਟਾਫ਼ ਅਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕੇ।
ਉਨ੍ਹਾਂ ਦਸਿਆ ਕਿ 15 ਅਕਤੂਬਰ ਨੂੰ ਛੱਡ ਕੇ ਬਾਕੀ ਦਿਨ ਸੇਵਾ ਕੇਂਦਰ ਮਿੱਥੇ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ।