ਦਿਵਾਲੀ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ !

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਜਨਾਲਾ ਨੇੜਿਓਂ 3 ਹੈਂਡ ਗਰਨੇਡ ਤੇ RDX ਬਰਾਮਦ

Big conspiracy foiled before Diwali!

ਅੰਮ੍ਰਿਤਸਰ: ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਦਿਵਾਲੀ ਦੇ ਤਿਉਹਾਰ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਤੇੜੀ ਦੇ ਨੇੜੇਓਂ ਖੇਤਾਂ ’ਚੋਂ ਤਿੰਨ ਹੈਂਡ ਗਰਨੇਡ ਅਤੇ ਆਰਡੀਐਕਸ ਬਰਾਮਦ ਕੀਤੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਅਜਨਾਲਾ ਦੇ ਐਸਐਚਓ ਸਬ ਇੰਸਪੈਕਟਰ ਹਰ ਚੰਦ ਸਿੰਘ ਸੰਧੂ ਪਿੰਡ ਧੇੜੀ ਨੇੜੇ ਇੱਕ ਕਿਸਾਨ ਦੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਕਿਸਾਨਾਂ ਨਾਲ ਮੀਟਿੰਗ ਕਰ ਰਹੇ ਸਨ ਤਾਂ ਉਹਨਾਂ ਨੂੰ ਪੀਲੇ ਰੰਗ ਦੀ ਟੇਪ ਵਿੱਚ ਲਪੇਟਿਆ ਇੱਕ ਸ਼ੱਕੀ ਬੈਗ ਮਿਲਿਆ ਜਿਸ ਨੂੰ ਖੋਲਣ ਤੇ ਉਸ ਵਿੱਚੋਂ ਤਿੰਨ ਹੈਂਡ ਗਰਨੇਡ ਆਰਡੀਐਕਸ ਤੇ ਹੋਰ ਸਮਾਨ ਮਿਲਿਆ। ਪੁਲਿਸ ਦੇ ਵੱਲੋਂ ਸਾਰੇ ਮਾਮਲੇ ਦੀ ਬਰੀਕੀ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ।