ਬਰਨਾਲਾ-ਚੰਡੀਗੜ੍ਹ ਹਾਈਵੇ ’ਤੇ ਧਨੌਲਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ
ਹਾਦਸੇ ਦੌਰਾਨ ਤਿੰਨ ਵਿਅਕਤੀਆਂ ਦੀ ਹੋਈ ਮੌਤ, 2 ਹੋਏ ਗੰਭੀਰ ਜ਼ਖਮੀ
Terrible road accident near Dhanaula on Barnala-Chandigarh highway
ਧਨੌਲਾ : ਬਰਨਾਲਾ-ਚੰਡੀਗੜ੍ਹ ਹਾਈਵੇ ’ਤੇ ਧਨੌਲਾ ਨੇੜੇ ਅੱਜ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਅਤੇ ਇਸ ਹਾਦਸੇ ਦੌਰਾਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 2 ਵਿਅਕਤੀ ਗੰਭੀਰ ਵਿਚ ਜ਼ਖਮੀ ਹੋ ਗਏ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬਰਨਾਲਾ ਤੋਂ ਚੰਡੀਗੜ੍ਹ ਜਾ ਰਹੀ ਗੱਡੀ, ਜਿਸ ਵਿਚ ਪਤੀ-ਪਤਨੀ ਅਤੇ ਉਨ੍ਹਾਂ ਦਾ ਡਰਾਈਵਰ ਸਵਾਰ ਸਨ ਜਦਕਿ ਧਨੌਲਾ ਸਾਈਡ ਤੋਂ ਬਰਨਾਲਾ ਵੱਲ ਆ ਰਹੀ ਬੇਕਾਬੂ ਹੋਈ ਕਾਰ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਚੰਡੀਗੜ੍ਹ ਜਾ ਰਹੀ ਕਾਰ ਨਾਲ ਟਕਰਾ ਗਈ।
ਧਨੌਲਾ ਵੱਲੋਂ ਆ ਰਹੀ ਕਾਰ ਵਿਚ ਪੰਜ ਨੌਜਵਾਨ ਸਵਾਰ ਸਨ, ਜਿਨ੍ਹਾਂ ਵਿਚੋਂ 3 ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਗਈ ਜਦਕਿ ਦੋ ਨੌਜਵਾਨਾਂ ਨੂੰ ਜ਼ਖਮੀ ਹਾਲਤ ਵਿਚ ਬਰਨਾਲਾ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਦਕਿ ਦੂਜੀ ਗੱਡੀ ਵਿਚ ਸਵਾਰ ਪਤੀ-ਪਤਨੀ ਨੂੰ ਧਨੌਲਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।