ਅੱਜ ਦੇ ਸਮੇਂ ‘ਚ ਬੱਚਿਆਂ ਲਈ ਕੰਪਿਊਟਰ ਸਿੱਖਿਆ ਲਾਜ਼ਮੀ : ਓਪੀ ਸੋਨੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਾਲ ਦਿਵਸ ਵਿਸ਼ੇਸ਼ ਮੌਕ ਉਤੇ ਸ੍ਰੀ ਓਪੀ ਸੋਨੀ ਵੱਲੋਂ ਪੰਡਿਤ ਨਹਿਰੂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ....

Op Soni

ਅੰਮ੍ਰਿਤਸਰ (ਪੀਟੀਆਈ) : ਬਾਲ ਦਿਵਸ ਵਿਸ਼ੇਸ਼ ਮੌਕ ਉਤੇ ਸ੍ਰੀ ਓਪੀ ਸੋਨੀ ਵੱਲੋਂ ਪੰਡਿਤ ਨਹਿਰੂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਅਤੇ ਸ਼ਮਾ ਰੋਸ਼ਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਸ੍ਰੀ ਸੋਨੀ ਨੇ ਦੱਸਿਆ ਕਿ ਬੱਚਿਆਂ ਨੂੰ ਅੰਗਰੇਜੀ ਦੇ ਗਿਆਨ ਵਿਚ ਵੀ ਮੁਹਾਰਤ ਹਾਸਲ ਹੋਣੀ ਚਾਹੀਦੀ ਹੈ।

ਉਨਾਂ ਦੱਸਿਆ ਕਿ ਅੱਜ ਦਾ ਯੁੱਗ ਕੰਪਿਊਟਰ ਦਾ ਯੁੱਗ ਹੈ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਕੰਪਿਊਟਰ ਸਿਖਿਆ ਵਿਚ ਮੁਹਾਰਤ ਹਾਸਲ ਕਰਨ ਲਈ ਸਖਤ ਮਿਹਨਤ ਕਰਨ ਦੀ ਲੋੜ ਹੈ ਤਾਂ ਜੋ ਆਪਣੇ ਮਾਤਾ ਪਿਤਾ, ਸਕੂਲ ਅਤੇ ਦੇਸ਼ ਦਾ ਨਾਮ ਰੋਸ਼ਨ ਕਰ ਸਕਣ । ਸ੍ਰੀ ਸੋਨੀ ਵੱਲੋਂ ਮਾਲ ਰੋਡ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਡੂ ਬਰੁੱਕ ਸੰਸਥਾ ਦੇ ਸਹਿਯੋਗ ਨਾਲ ਪੰਡਿਤ ਨਹਿਰੂ ਦੀ ਯਾਦ ਵਿਚ ਸਮਾਗਮ ਕਰਵਾਇਆ ਗਿਆ।

ਐਡੂ ਬਰੁੱਕ ਸੰਸਥਾ ਵੱਲੋਂ ਅੰਗਰੇਜੀ ਦੇ ਗਿਆਨ ਵਿਚ ਮੁਹਾਰਤ ਹਾਸਲ ਕਰਨ ਵਾਲੇ ਵੱਖ ਵੱਖ ਸਕੂਲਾਂ ਦੇ  ਬੱਚਿਆਂ ਨੂੰ ਅੰਗਰੇਜੀ ਐਕਸੀਲੈਂਟ ਐਵਾਰਡ ਦਿੱਤੇ ਗਏ। ਸ੍ਰੀ ਸੋਨੀ ਨੇ ਕਿਹਾ ਕਿ ਜੇਕਰ ਨੌਜਵਾਨ ਪ੍ਰਣ ਕਰ ਲੈਣ ਤਾਂ ਉਹ ਆਪਣੇ ਦੇਸ਼ ਅਤੇ ਸਮਾਜ ਨੂੰ ਅੱਗੇ ਲੈ ਕੇ ਜਾ ਸਕਦੇ ਹਨ। 
ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਬੱਚਿਆਂ ਨੁੰ ਕਿਹਾ ਕਿ ਉਨਾਂ ਨੂੰ ਆਪਣੀ ਜਿੰਦਗੀ ਦੇ ਹਰ ਕੰਮ ਵਿਚ ਮੁਹਾਰਤ ਹਾਸਲ ਕਰਨੀ ਚਾਹੀਦੀ ਹੈ।

ਉਨਾਂ ਨੇ ਅਧਿਆਪਕਾਂ ਨੂੰ ਵੀ ਕਿਹਾ ਕਿ ਉਹ ਸਿਖਿਆ ਦੇ ਨਾਲ ਨਾਲ ਬੱਚਿਆਂ ਨੂੰ ਚੰਗੇ ਸ਼ਹਿਰੀ ਬਣਨ ਲਈ ਵੀ ਪ੍ਰੇਰਿਤ ਕਰਨ। ਸ੍ਰ ਸੰਘਾ ਨੇ ਕਿਹਾ ਕਿ ਬੱਚਿਆਂ ਨੂੰ ਆਪਣੇ ਦੇਸ਼ ਨੂੰ ਸਾਫ ਸੁਥਰਾ ਅਤੇ ਅਨੁਸਾਸ਼ਨਬੱਧ ਬਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਆਪਣੇ ਬਜੁਰਗਾਂ ਦਾ ਸਤਿਕਾਰ ਵੀ ਕਰਨਾ ਚਾਹੀਦਾ ਹੈ।

 ਐਡੂ ਬਰੁੱਕ ਸੰਸਥਾ ਦੇ ਮੁਖੀ ਸ੍ਰ ਸੁਰਜੀਤ ਸਿੰਘ ਕੋਹਲੀ ਵੱਲੋਂ ਸ੍ਰੀ ਓਮ ਪ੍ਰਕਾਸ਼ ਸੋਨੀ ਅਤੇ ਡਿਪਟੀ ਕਮਿਸ਼ਨਰ ਸ੍ਰ ਕਮਲਦੀਪ ਸਿੰਘ ਸੰਘਾ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਸ੍ਰ ਸਲਵਿੰਦਰ ਸਿੰਘ ਸਮਰਾ ਜਿਲਾ ਸਿਖਿਆ ਅਫਸਰ ਸਕੈਡਰੀ, ਸ੍ਰੀਮਤੀ ਮਨਦੀਪ ਕੌਰ ਪ੍ਰਿੰਸੀਪਲ ਮਾਲ ਰੋਡ ਸਕੂਲ, ਹਰਸਿਮਰਨ ਕੋਹਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਬੱਚੇ ਹਾਜਰ ਸਨ।