ਪੰਜਾਬ ਸਰਕਾਰ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਫ਼ੀਸ ਖ਼ੁਦ ਅਦਾ ਕਰੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਦਾ ਜਵਾਬ ਦਿੰਦਿਆਂ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਅਪਣੇ ਫ਼ਰਜ਼ਾਂ ਤੋਂ ਭਲੀ-ਭਾਤ ਜਾਣੂ ਹੈ।

Bhai Gobind Singh Longowal

ਅੰਮ੍ਰਿਤਸਰ (ਚਰਨਜੀਤ ਸਿੰਘ): ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਦਾ ਜਵਾਬ ਦਿੰਦਿਆਂ ਕਿਹਾ ਹੈ ਕਿ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਪਣੇ ਫ਼ਰਜ਼ਾਂ ਤੋਂ ਭਲੀ-ਭਾਤ ਜਾਣੂ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ (ਪਾਕਿਸਤਾਨ) ਜਾਣ ਵਾਲੀ ਸੰਗਤ ਲਈ ਸ਼੍ਰੋਮਣੀ ਕਮੇਟੀ ਗੁਰਦਵਾਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਲੰਗਰ ਤੇ ਰਿਹਾਇਸ਼ ਦਾ ਪ੍ਰਬੰਧ ਕਰ ਰਹੀ ਹੈ।

ਭਾਈ ਲੌਂਗੋਵਾਲ ਨੇ ਕਿਹਾ ਕਿ ਜਿਥੋਂ ਤੀਕ ਪੀਲੇ ਕਾਰਡ ਧਾਰਕਾਂ ਦੇ ਕਰਤਾਰਪੁਰ ਸਾਹਿਬ ਦਰਸ਼ਨ ਕਰਨ ਲSiਈ 20 ਡਾਲਰ ਫ਼ੀਸ ਅਦਾ ਕਰਨ ਦਾ ਸਵਾਲ ਹੈ। ਇਸ ਬਾਰੇ ਸ਼੍ਰੋਮਣੀ ਕਮੇਟੀ ਨੂੰ ਕਹਿਣ ਦੀ ਬਜਾਏ ਮੁੱਖ ਮੰਤਰੀ ਅਪਣੀ ਸਰਕਾਰ ਵਲੋਂ ਇਹ ਫ਼ੀਸ ਅਦਾ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕੋਲ ਸੀਮਤ ਵਿੱਤੀ ਸਾਧਨ ਹਨ, ਜਦੋਂ ਕਿ ਸਰਕਾਰ ਕੋਲ ਸ਼੍ਰੋਮਣੀ ਕਮੇਟੀ ਨਾਲੋਂ ਕਈ ਗੁਣਾਂ ਵਧੇਰੇ ਵਿੱਤੀ ਸਾਧਨ ਹਨ।

ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੀਆਂ ਸੰਗਤਾਂ ਲਈ ਜਿਸ ਤਰ੍ਹਾਂ ਦਿੱਲੀ ਅਤੇ ਹੋਰ ਸੂਬਿਆਂ ਦੀਆਂ ਸਰਕਾਰਾਂ ਆਣੇ ਸੂਬੇ ਦੀਆਂ ਸੰਗਤਾਂ ਲਈ ਪ੍ਰਬੰਧ ਕਰਦੀਆਂ ਹਨ, ਉਸੇ ਤਰ੍ਹਾਂ ਪੰਜਾਬ ਸਰਕਾਰ ਨੂੰ ਵੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੀਆਂ ਸੰਗਤਾਂ ਲਈ ਪ੍ਰਬੰਧ ਕਰਨੇ ਚਾਹੀਦੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।