ਰੰਜ਼ਿਸ ਕਾਰਨ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚਾਚੇ ਦੇ ਬਿਆਨਾਂ ਦੇ ਅਧਾਰ 'ਤੇ ਸੱਤ ਵਿਅਕਤੀਆਂ ਖਿਲਾਫ ਕੀਤਾ ਮਾਮਲਾ ਦਰਜ ਕਰ

parminder singh

ਸੰਗਰੂਰ: ਦੋ ਮਹੀਨੇ ਪਹਿਲਾਂ ਹੋਏ ਝਗੜੇ ਕਾਰਨ ਸੰਦੌੜ ਦੇ ਨੇੜਲੇ ਪਿੰਡ ਕਲਿਆਣ ਵਿਚ ਦੀਵਾਲੀ ਵਾਲੇ ਦਿਨ ਦੁਪਹਿਰ ਨੂੰ ਕੁਝ ਵਿਅਕਤੀਆਂ ਨੇ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਪੁਲਿਸ ਨੇ ਮ੍ਰਿਤਕ ਦੇ ਚਾਚੇ ਦੇ ਬਿਆਨਾਂ ਦੇ ਅਧਾਰ 'ਤੇ ਸੱਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀ ਦੀ ਗ੍ਰਿਫਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਗੋਰਖਨਾਥ ਨਿਵਾਸੀ ਕਲਿਅਣ ਨੇ ਦੱਸਿਆ ਕਿ ਦੀਵਾਲੀ ਦੀ ਦੁਪਹਿਰ ਉਸ ਦਾ ਭਤੀਜਾ ਪਰਮਿੰਦਰ ਸਿੰਘ ਉਰਫ ਹੈਪੀ ਅਤੇ ਉਸ ਦਾ ਦੋਸਤ ਰਾਜਿੰਦਾਰ ਸਿੰਘ ਉਰਫ ਜਿੰਦਰੀ ਨਿਵਾਸੀ ਕਲਿਆਣ ਮੋਟਰਸਾਈਕਲ ’ਤੇ ਉਸ ਦੇ ਘਰ ਆ ਰਹੇ ਸਨ।