ਦੇਰ ਰਾਤ ਸਿੱਧੂ ਦੇ ਘਰ ਬਾਹਰ ਪਹੁੰਚੇ ਕੋਰੋਨਾ ਯੋਧੇ ਤੇ ਬਿਜਲੀ ਮੁਲਾਜ਼ਮ, ਸਿੱਧੂ ਨੇ ਕੀਤੀ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਜ ਸ਼ਾਮੀਂ ਕੋਰੋਨਾ ਵਾਰੀਅਰਜ਼ ਅਤੇ ਬਿਜਲੀ ਬੋਰਡ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰ ਅਚਾਨਕ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ।

Navjot Sidhu

ਪਟਿਆਲਾ: ਅੱਜ ਸ਼ਾਮੀਂ ਕੋਰੋਨਾ ਵਾਰੀਅਰਜ਼ ਅਤੇ ਬਿਜਲੀ ਬੋਰਡ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰ ਅਚਾਨਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ। ਇਸ ਦੌਰਾਨ ਨਵਜੋਤ ਸਿੱਧੂ ਨੇ ਘਰ ਬਾਹਰ ਆ ਕੇ ਕੋਰੋਨਾ ਯੋਧਿਆਂ ਅਤੇ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਹ ਮੁੱਖ ਮੰਤਰੀ ਸਾਹਮਣੇ ਉਹਨਾਂ ਦੀਆਂ ਮੰਗਾਂ ਰੱਖਣਗੇ।

ਹੋਰ ਪੜ੍ਹੋ: ਮੁੱਖ ਮੰਤਰੀ ਚੰਨੀ ਵੱਲੋਂ ਪੰਜਾਬ ਬ੍ਰਾਹਮਣ ਭਲਾਈ ਬੋਰਡ ਦੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਕਰਨ ਦਾ ਭਰੋਸਾ

ਨਵਜੋਤ ਸਿੱਧੂ ਨੇ ਕਿਹਾ ਕਿ ਉਹ ਸਭ ਨੂੰ ਉਹਨਾਂ ਦਾ ਹੱਕ ਦਿਵਾਉਣਗੇ। ਦਰਅਸਲ ਪ੍ਰਦਰਸ਼ਨਕਾਰੀਆਂ ਨੇ ਸਿੱਧੂ ਨੂੰ ਅਪੀਲ ਕੀਤੀ ਕਿ ਉਹਨਾਂ ਦੇ 11 ਸਾਥੀ ਮਰਨ ਵਰਤ ’ਤੇ ਬੈਠੇ ਹਨ, ਇਸ ਲਈ ਸਾਡੀਆਂ ਮੰਗਾਂ ਮੰਨੀਆਂ ਜਾਣ। ਇਸ ਤੋਂ ਬਾਅਦ ਨਵਜੋਤ ਸਿੱਧੂ ਨੇ ਕਿਹਾ ਕਿ ਉਹ ਉਹਨਾਂ ਦੀਆਂ ਸਾਰੀਆਂ ਮੰਗਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਾਹਮਣੇ ਰੱਖਣਗੇ। ਉਹਨਾਂ ਕਿਹਾ ਕਿ ਉਹ ਖੁਦ ਮੁਲਾਜ਼ਮਾਂ ਦਾ ਵਰਤ ਖੋਲ੍ਹਣਗੇ।