ਨਵਜੋਤ ਸਿੱਧੂ 'ਤੇ ਅਦਾਲਤ ਦੀ ਕਾਰਵਾਈ 'ਚ ਦਖਲਅੰਦਾਜ਼ੀ ਦਾ ਆਰੋਪ, ਪਟੀਸ਼ਨ 'ਤੇ ਕੱਲ੍ਹ ਹੋਵੇਗੀ ਸੁਣਵਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਕੀਲ ਪਰਮਪ੍ਰੀਤ ਸਿੰਘ ਬਾਜਵਾ ਵੱਲੋਂ ਪਾਈ ਗਈ ਪਟੀਸ਼ਨ

file photo

 

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਕਸਰ ਆਪਣੇ ਟਵੀਟਸ ਨੂੰ ਲੈ ਕੇ ਚਰਚਾ 'ਚ ਰਹਿੰਦੇ ਹਨ ਪਰ ਇਸ ਵਾਰ ਉਨ੍ਹਾਂ ਨੂੰ ਇਸ ਆਦਤ ਦਾ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ।

ਦਰਅਸਲ ਸਿੱਧੂ ਵੱਲੋਂ ਕੀਤੇ ਗਏ ਟਵੀਟ ਦੇ ਖਿਲਾਫ ਐਡਵੋਕੇਟ ਪਰਮਪ੍ਰੀਤ ਸਿੰਘ ਬਾਜਵਾ ਨੇ ਹਰਿਆਣਾ ਦੇ ਐਡਵੋਕੇਟ ਜਨਰਲ ਦਫਤਰ 'ਚ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਹੈ, ਜਿਸ 'ਤੇ ਮੰਗਲਵਾਰ 16 ਨਵੰਬਰ ਨੂੰ ਸੁਣਵਾਈ ਹੋਵੇਗੀ।

 

 

ਖਾਸ ਤੌਰ 'ਤੇ ਇਹ ਪਟੀਸ਼ਨ ਉਨ੍ਹਾਂ ਟਵੀਟਸ ਨੂੰ ਲੈ ਕੇ ਦਾਇਰ ਕੀਤੀ ਗਈ ਹੈ, ਜੋ ਸਿੱਧੂ ਨੇ ਅਦਾਲਤ ਦੇ ਇਕ ਜਾਂ ਦੂਜੇ ਮਾਮਲੇ ਦੀ ਸੁਣਵਾਈ 'ਤੇ ਕੀਤੇ ਹਨ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਜਿਸ ਅਦਾਲਤੀ ਮਾਮਲੇ 'ਚ ਸਿੱਧੂ ਟਵੀਟ ਕਰਕੇ ਟਿੱਪਣੀਆਂ ਕਰ ਰਹੇ ਹਨ, ਉਹ ਮਾਣਯੋਗ ਅਦਾਲਤ ਦੀ ਕਾਰਵਾਈ 'ਚ ਦਖਲਅੰਦਾਜ਼ੀ ਹੈ, ਜਿਸ ਦਾ ਨੋਟਿਸ ਲੈਂਦਿਆਂ ਸਿੱਧੂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।