ਪੰਜਾਬ ਭਾਜਪਾ ਦੇ ਵਫ਼ਦ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਮੰਗ

ਏਜੰਸੀ

ਖ਼ਬਰਾਂ, ਪੰਜਾਬ

ਕੋਰੋਨਾ ਮਹਾਮਾਰੀ ਕਰ ਕੇ ਪਿਛਲੇ ਸਾਲ ਤੋਂ ਬੰਦ ਹੈ ਕਰਤਾਰਪੁਰ ਲਾਂਘਾ

Kartarpur Corridor

ਨਵੀਂ ਦਿੱਲੀ - ਪੰਜਾਬ ਭਾਜਪਾ ਦੇ ਵਫ਼ਦ ਨੇ ਕੱਲ੍ਹ ਪੀਐੱਮ ਮੋਦੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਅਸ਼ਵਨੀ ਸ਼ਰਮਾ, ਹਰਜੀਤ ਗਰੇਵਾਲ ਅਤੇ ਦੁਸ਼ਯੰਤ ਗੌਤਮ ਨੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਇਸ ਮੰਗ ਪੱਤਰ ਵਿਚ ਉਹਨਾਂ ਨੇ ਸਰਕਾਰ ਤੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਹੈ। ਮੰਗ ਪੱਤਰ ਸੌਂਪਦਿਆਂ ਵਫ਼ਦ ਨੇ ਕਿਹਾ ਕਿ ਇਸ ਲਾਂਘੇ ਨੂੰ ਪ੍ਰਕਾਸ਼ ਪੁਰਬ ਤੋਂ ਪਹਿਲਾਂ ਖੋਲ੍ਹਿਆ ਜਾਵੇ। 
ਭਾਜਪਾ ਦਾ ਵਫ਼ਦ ਸ਼ਾਮ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰੇਗਾ। ਇੱਥੇ ਦੱਸ ਦਈਏ ਕਿ ਕੋਰੀਡੋਰ ਰੂਟ 9 ਨਵੰਬਰ 2019 ਨੂੰ ਖੋਲ੍ਹਿਆ ਗਿਆ ਸੀ ਪਰ ਹੁਣ ਇਹ ਪਿਛਲੇ ਸਾਲ ਦੇ ਮਾਰਚ ਮਹੀਨੇ ਤੋਂ ਕੋਰੋਨਾ ਮਹਾਮਾਰੀ ਕਾਰਨ ਬੰਦ ਪਿਆ ਹੈ।