ਚੰਡੀਗੜ੍ਹ ਪੁਲਿਸ ਵਲੋਂ ਅਣਮਨੁੱਖੀ ਵਤੀਰੇ ਤੋਂ ਬਾਅਦ ਭੁੱਖ ਹੜਤਾਲ 'ਤੇ ਬੈਠੇ ਸੁਖਪਾਲ ਖਹਿਰਾ
ਬੇਟੇ ਮਹਿਤਾਬ ਖਹਿਰਾ ਨੇ ਦਿਤੀ ਜਾਣਕਾਰੀ
Sukhpal Singh Khaira
ਚੰਡੀਗੜ੍ਹ : ਸੁਖਪਾਲ ਸਿੰਘ ਖਹਿਰਾ ਨੇ ਭੁੱਖ ਹੜਤਾਲ ਸ਼ੁਰੂ ਕਰ ਦਿਤੀ ਹੈ। ਇਹ ਜਾਣਕਾਰੀ ਉਨ੍ਹਾਂ ਦੇ ਪੁੱਤਰ ਮਹਿਤਾਬ ਖਹਿਰਾ ਨੇ ਦਿੰਦਿਆਂ ਕਿਹਾ ਕਿ ਦੋਸਤੋ, ਮੈਂ ਤੁਹਾਨੂੰ ਸਾਰਿਆਂ ਨੂੰ ਬੜੇ ਦੁੱਖ ਨਾਲ ਦੱਸ ਰਿਹਾ ਹਾਂ ਕਿ ਚੰਡੀਗੜ੍ਹ ਪੁਲਿਸ ਵਲੋਂ ਉਨ੍ਹਾਂ ਨਾਲ ਕੀਤੇ ਅਣਮਨੁੱਖੀ ਸਲੂਕ ਕਾਰਨ ਉਨ੍ਹਾਂ ਦੇ ਪਿਤਾ ਸੁਖਪਾਲ ਸਿੰਘ ਖਹਿਰਾ ਪਹਿਲਾਂ ਹੀ ਭੁੱਖ ਹੜਤਾਲ 'ਤੇ ਹਨ।
ਉਸ ਦੀ ਸਿੱਖੀ 'ਤੇ ਹਮਲੇ ਹੋ ਰਹੇ ਹਨ, ਇੱਕ ਪੁਲਿਸ ਅਫ਼ਸਰ ਉਨ੍ਹਾਂ ਨੂੰ ਕਹਿੰਦਾ ਹੈ ਕਿ ਉਹ ਆਪਣੇ ਹੱਥ ਵਿਚੋਂ ਕੜਾ ਲਾਹ ਦੇਣ, ਜੋ ਸਾਡੇ ਗੁਰੂਆਂ ਦੀ ਨਿਸ਼ਾਨੀ ਹੈ। ਉਨ੍ਹਾਂ ਦੇ ਕਿਸੇ ਵੀ ਨੁਕਸਾਨ ਲਈ ਚੰਡੀਗੜ੍ਹ ਪੁਲਿਸ ਅਤੇ ਉਨ੍ਹਾਂ ਦੇ ਅਧਿਕਾਰੀ ਜ਼ਿੰਮੇਵਾਰ ਹੋਣਗੇ।
ਇਹ ਭੁੱਖ ਹੜਤਾਲ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਉਨ੍ਹਾਂ ਦੀ ਸਿੱਖੀ 'ਤੇ ਹਮਲਾ ਕਰਕੇ ਉਸ ਦੇ ਮੌਲਿਕ ਅਧਿਕਾਰਾਂ 'ਤੇ ਡਾਕਾ ਮਾਰਨ ਵਾਲਿਆਂ ਵਿਰੁਧ ਕਾਰਵਾਈ ਨਹੀਂ ਕੀਤੀ ਜਾਂਦੀ।