ਕਰਜ਼ੇ ਦੀ ਭੇਂਟ ਚੜ੍ਹਿਆ ਇੱਕ ਹੋਰ ਕਿਸਾਨ

ਏਜੰਸੀ

ਖ਼ਬਰਾਂ, ਪੰਜਾਬ

ਆੜ੍ਹਤੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਮਾਮਲੇ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ

Another farmer in debt

 

ਸ਼ੁਤਰਾਣਾ- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਦੇ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਹੈ। ਕਿਸਾਨ ਉੱਤੇ ਕਰੀਬ ਲੱਖ ਰੁਪਏ ਕਰਜ਼ਾ ਸੀ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਬਲਵਿੰਦਰ ਸਿੰਘ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਪਤੀ ਬਲਵਿੰਦਰ ਸਿੰਘ ਖੇਤੀਬਾੜੀ ਕਰਦਾ ਸੀ ਤੇ ਬੀਤੇ ਕੱਲ੍ਹ ਸਵੇਰ ਉਹ ਆਪਣੇ ਆੜ੍ਹਤੀਏ ਨਾਲ ਝੋਨੇ ਦੀ ਫ਼ਸਲ ਦਾ ਹਿਸਾਬ ਕਰਨ ਗਿਆ ਸੀ ਤਾਂ ਆੜ੍ਹਤੀ ਨੇ ਉਸ ਵੱਲ ਇਕ ਲੱਖ ਰੁਪਏ ਦਾ ਕਰਜ਼ਾ ਕੱਢ ਦਿੱਤਾ, ਜਦਕਿ ਉਨ੍ਹਾਂ ਨੇ ਆੜ੍ਹਤੀ ਕੋਲੋਂ ਸਿਰਫ਼ ਖ਼ਾਦ ਦਵਾਈਆਂ ਲਈ ਹੀ ਬਹੁਤ ਘੱਟ ਪੈਸੇ ਲਏ ਸੀ।

ਮ੍ਰਿਤਕ ਦੀ ਪਤਨੀ ਨੇ ਕਿਹਾ ਕਿ ਉਨ੍ਹਾਂ ਦਾ ਝੋਨੇ ਦੀ ਫ਼ਸਲ ਤੋਂ ਪਹਿਲਾਂ ਆੜ੍ਹਤੀ ਨਾਲ ਪੈਸਿਆਂ ਦਾ ਕੋਈ ਲੈਣ ਦੇਣ ਨਹੀਂ ਸੀ ਤੇ ਝੋਨੇ ਦੀ ਫ਼ਸਲ ਦਾ ਝਾੜ ਬਹੁਤ ਵਧੀਆ ਹੋਣ ਦੇ ਬਾਵਜੂਦ ਆੜ੍ਹਤੀ ਨੇ ਸਾਡੀ ਸਾਰੀ ਫ਼ਸਲ ਲੈ ਕੇ ਵੀ ਸਾਡੇ ਵੱਲ ਇਕ ਲੱਖ ਰੁਪਏ ਦਾ ਕਰਜ਼ਾ ਕੱਢ ਦਿੱਤਾ ਹੈ। ਪੁਲਿਸ ਨੇ ਮ੍ਰਿਤਕ ਦੀ ਪਤਨੀ ਨਿਰਮਲ ਕੌਰ ਦੇ ਬਿਆਨਾਂ 'ਤੇ ਸੰਬੰਧਿਤ ਆੜ੍ਹਤੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਮਾਮਲੇ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ