ਚੰਡੀਗੜ੍ਹ ਏਅਰਪੋਰਟ 'ਤੇ ਯਾਤਰੀ ਕੋਲੋਂ 52 ਲੱਖ ਰੁਪਏ ਦਾ ਸੋਨਾ ਬਰਾਮਦ
ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕਸਟਮ ਅਧਿਕਾਰੀਆਂ ਨੇ ਗ੍ਰੀਨ ਚੈਨਲ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਇਕ ਯਾਤਰੀ ਨੂੰ ਰੋਕਿਆ
Passenger caught with gold at Chandigarh Airport
ਚੰਡੀਗੜ੍ਹ: ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਦੁਬਈ ਤੋਂ ਆਏ ਇਕ ਯਾਤਰੀ ਕੋਲੋਂ 52 ਲੱਖ ਰੁਪਏ ਤੋਂ ਵੱਧ ਦਾ ਸੋਨਾ ਜ਼ਬਤ ਕੀਤਾ ਹੈ। ਲੁਧਿਆਣਾ ਕਸਟਮ ਕਮਿਸ਼ਨਰ ਵਰਿੰਦਾਬਾ ਗੋਹਿਲ ਨੇ ਦੱਸਿਆ ਕਿ ਦੁਬਈ ਤੋਂ ਚੰਡੀਗੜ੍ਹ ਜਾਣ ਆਈ ਇੰਡੀਗੋ ਦੀ ਉਡਾਣ 12 ਨਵੰਬਰ ਨੂੰ 15.10 ਵਜੇ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੀ।
ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕਸਟਮ ਅਧਿਕਾਰੀਆਂ ਨੇ ਗ੍ਰੀਨ ਚੈਨਲ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਇਕ ਯਾਤਰੀ ਨੂੰ ਰੋਕਿਆ। ਜਾਂਚ ਦੌਰਾਨ ਯਾਤਰੀ ਕੋਲੋਂ 1223 ਗ੍ਰਾਮ ਸੋਨਾ ਬਰਾਮਦ ਹੋਇਆ। ਇਸ ਦੀ ਬਾਜ਼ਾਰੀ ਕੀਮਤ 52,88,835 ਰੁਪਏ ਦੱਸੀ ਜਾ ਰਹੀ ਹੈ।