ਜਲੰਧਰ ਰੇਲਵੇ ਸਟੇਸ਼ਨ ’ਤੇ ਲਾਵਾਰਿਸ ਅਟੈਚੀ ’ਚੋਂ ਬਰਾਮਦ ਹੋਈ ਨੌਜਵਾਨ ਦੀ ਲਾਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੀਸੀਟੀਵੀ ਫੁਟੇਜ਼ ਰਾਹੀਂ ਇਸ ਬਾਰੇ ਜਾਣਕਾਰੀ ਇੱਕਠੀ ਕਰ ਮੁਲਜ਼ਮ ਤਕ ਪਹੁੰਚਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ।

Jalandhar

 

ਜਲੰਧਰ: ਰੇਲਵੇ ਸਟੇਸ਼ਨ ਦੇ ਬਾਹਰ ਅੱਜ ਅਚਾਨਕ ਉਸ ਵੇਲੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ, ਜਦੋਂ ਲੋਕਾਂ ਨੇ ਸਟੇਸ਼ਨ ਦੇ ਬਾਹਰ ਇਕ ਲਾਵਾਰਿਸ ਵੱਡਾ ਬੈਗ ਪਿਆ ਦੇਖਿਆ। ਲੋਕਾਂ ਨੇ ਲਾਵਾਰਿਸ ਅਟੈਚੀ ਦੇ ਬਾਰੇ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਜਿਸ ਤੋਂ ਬਾਅਦ ਜਲੰਧਰ ਦੇ ਜੀ. ਆਰ. ਪੀ. ਐਫ਼. ਦੇ ACP ਖੁਦ ਆਪਣੀ ਪੁਲਿਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ।

ਪੁਲਿਸ ਨੇ ਜਦੋਂ ਅਟੈਚੀ ਨੂੰ ਖੋਲ੍ਹ ਕੇ ਦੇਖਿਆ ਗਿਆ ਤਾਂ ਉਸ ਵਿਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ GRPF ਦੇ ਏਸੀਪੀ ਓਮ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਦੀ ਜਾਣਕਾਰੀ ਸਵੇਰੇ ਕਰੀਬ 7 ਵਜੇ ਮਿਲੀ ਸੀ। ਜਿਸ ਤੋਂ ਬਾਅਦ ਉਹ ਖ਼ੁਦ ਥਾਣਾ ਐਸਐਚਓ ਅਤੇ ਬਾਕੀ ਪੁਲਿਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ। 

ਉਨ੍ਹਾਂ ਨੇ ਦੱਸਿਆ ਕਿ ਅਟੈਚੀ ਵਿਚੋਂ ਲਾਸ਼ ਮਿਲਣ ਤੋਂ ਬਾਅਦ ਡੌਗ ਸਕੁਐਡ ਨੂੰ ਮੌਕੇ ’ਤੇ ਬੁਲਾਇਆ ਗਿਆ। ਇਲਾਕੇ ਦੇ ਨਾਲ-ਨਾਲ ਰੇਲਵੇ ਸਟੇਸ਼ਨ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਸ ਵਿਅਕਤੀ ਦੀ ਸ਼ਨਾਖਤ ਨਹੀਂ ਹੋ ਸਕੀ ਹੈ। ਲੇਕਿਨ ਜਲਦ ਹੀ ਸੀਸੀਟੀਵੀ ਫੁਟੇਜ਼ ਰਾਹੀਂ ਇਸ ਬਾਰੇ ਜਾਣਕਾਰੀ ਇੱਕਠੀ ਕਰ ਮੁਲਜ਼ਮ ਤਕ ਪਹੁੰਚਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ।