Mohali Accident News : ਮੁਹਾਲੀ ਵਿਚ ਵਾਪਰਿਆ ਦਰਦਨਾਕ ਹਾਦਸਾ, ਮਾਂ ਤੇ ਢਾਈ ਸਾਲਾ ਪੁੱਤ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Mohali Accident News :ਹਾਦਸੇ ਵਿਚ ਤਿੰਨ ਲੋਕ ਗੰਭੀਰ ਜ਼ਖ਼ਮੀ

A painful accident in Mohali

A painful accident in Mohali: ਮੁਹਾਲੀ ਦੇ ਲਾਲੜੂ ਤੋੰ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥ ਸੜਕ ਹਾਦਸੇ ਵਿਚ ਮਾਂ ਤੇ ਪੁੱਤ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਸਥਿਤ ਲੈਹਲੀ ਟੀ-ਪੁਆਇੰਟ ਨੇੜੇ ਟਿੱਪਰ ਚਾਲਕ ਨੇ ਦੋ ਮੋਟਰਸਾਈਕਲਾਂ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ, ਜਿਸ ’ਚ ਟਿੱਪਰ ਹੇਠਾਂ ਦਰੜੇ ਜਾਣ ਨਾਲ ਮਾਂ ਤੇ ਉਸ ਦੇ ਢਾਈ ਸਾਲਾ ਪੁੱਤ ਦੀ ਦਰਦਨਾਕ ਮੌਤ ਹੋ ਗਈ, ਜਦਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਅਤੇ ਇਕ ਵਿਅਕਤੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈਜਿਸ ਨੂੰ ਜੀਐੱਮਸੀਐੱਚ ਸੈਕਟਰ 32 ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: Mussoorie Accident News: ਮਸੂਰੀ ਜਾ ਰਹੇ ਛੇ ਦੋਸਤਾਂ ਦੀ ਸੜਕ ਹਾਦਸੇ ’ਚ ਹੋਈ ਮੌਤ 

ਮ੍ਰਿਤਕਾਂ ਦੀ ਪਹਿਚਾਣ ਸਿਮਰਨਜੀਤ ਕੌਰ (23) ਤੇ ਢਾਈ ਸਾਲਾ ਹਨੀ ਵਜੋਂ ਹੋਈ ਹੈ। ਹਾਦਸੇ ਵਿਚ ਤਿੰਨ ਲੋਕ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ। ਰਾਹਗੀਰਾਂ ਦੀ ਮਦਦ ਨਾਲ ਟਿੱਪਰ ਚਾਲਕ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: Haryana poison News: ਰੋਹਤਕ 'ਚ ਪਿਤਾ ਨੇ 4 ਬੱਚਿਆਂ ਨੂੰ ਦਿੱਤਾ ਜ਼ਹਿਰ, ਤਿੰਨ ਦੀ ਹੋਈ ਮੌਤ 

ਉਨ੍ਹਾਂ ਦੋਸ਼ ਲਾਇਆ ਕਿ ਟਿੱਪਰ ਚਾਲਕ ਸ਼ਰਾਬ ਦੇ ਨਸ਼ੇ ’ਚ ਟਿੱਪਰ ਦੌੜਾ ਰਿਹਾ ਸੀ। ਪੁਲਿਸ ਨੇ ਗੁਰਜੀਤ ਦੇ ਬਿਆਨਾਂ ਦੇ ਆਧਾਰ ’ਤੇ ਡਰਾਈਵਰ ਵਿਜੇ ਸਾਹਨੀ ਵਾਸੀ ਬਿਹਾਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਮਿ੍ਰਤਕਾਂ ਦੇ ਪੋਸਟਮਾਰਟਮ ਉਪਰੰਤ ਲਾਸ਼ਾਂ ਵਾਰਿਸਾਂ ਹਵਾਲੇ ਕਰ ਦਿੱਤੀਆਂ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।