Punjab Cabinet Meeting
ਚੰਡੀਗੜ੍ਹ (ਭੁੱਲਰ) : ਪੰਜਾਬ ਮੰਤਰੀ ਮੰਡਲ ਦੀ ਮੁੱਖ ਮੰਤਰੀ ਰਿਹਾਇਸ਼ ’ਤੇ ਬੀਤੇ ਦਿਨ 4 ਵਜੇ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿਤੀ ਗਈ ਹੈ। ਹੁਣ ਇਹ ਕੈਬਨਿਟ ਮੀਟਿੰਗ ਅੱਜ ਸਵੇਰੇ 11 ਵਜੇ ਹੋਵੇਗੀ। ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਣ ਵਾਲੀ ਮੰਤਰੀ ਮੰਡਲ ਦੀ ਮੀਟਿੰਗ ਦਾ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ ਹੈ।
ਇਹ ਕੈਬਨਿਟ ਮੀਟਿੰਗ ਕਾਫ਼ੀ ਮਹੱਤਵਪੂਰਨ ਮੰਨੀ ਜਾ ਰਹੀ ਹੈ, ਕਿਉਂਕਿ ਆਪ ਸਰਕਾਰ ਨੇ ਤਰਨਤਾਰਨ ਜ਼ਿਮਨੀ ਚੋਣ ‘ਚ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਇਸ ਜਿੱਤ ਤੋਂ ਬਾਅਦ ਇਸ ਮੀਟਿੰਗ ‘ਚ ਪੰਜਾਬ ਲੋਕਾਂ ਲਈ ਮਾਨ ਸਰਕਾਰ ਕੋਈ ਵੱਡਾ ਐਲਾਨ ਕਰ ਸਕਦੀ ਹੈ।
ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਇਜਲਾਸ ਬੁਲਾਇਆ ਜਾਣਾ ਹੈ। ਇਸ ਸੈਸ਼ਨ ਤੋਂ ਪਹਿਲਾਂ ਬੁਲਾਈ ਗਈ ਇਹ ਕੈਬਨਿਟ ਮੀਟਿੰਗ ਕਾਫ਼ੀ ਰਣਨੀਤਕ ਮੰਨੀ ਜਾ ਰਹੀ ਹੈ। ਉਮੀਦ ਹੈ ਕਿ ਇਸ ਮੀਟਿੰਗ ਵਿੱਚ ਕਈ ਨਵੇਂ ਅਤੇ ਵੱਡੇ ਫ਼ੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।