ਮਾਈਗ੍ਰੇਸ਼ਨ ਪ੍ਰਕਿਰਿਆ ਨੂੰ ਸੌਖਾ ਕਰਨ ਲਈ ਅਲਬਰਟਾ ਸਰਕਾਰ ਨਾਲ ਸਮਝੌਤਾ ਹੋਵੇਗਾ ਸਹੀਬੰਦ : ਚੰਨੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੈਨੇਡਾ ਜਾ ਕੇ ਪੜ੍ਹਾਈ ਕਰਨ ਦੇ ਇਛੁੱਕ ਨੌਜਵਾਨਾਂ ਖਾਸ ਕਰ ਪੰਜਾਬੀਆਂ ਦੇ ਕੈਨੇਡਾ ਜਾਣ ਦੇ ਰੁਝਾਨ ਨੂੰ ਨਿਯਮਿਤ ਕਰਨ ਦੇ ਉਦੇਸ਼ ਨਾਲ...

MOU for streamling migration to be signed with Alberta Govt.

ਚੰਡੀਗੜ੍ਹ (ਸਸਸ) : ਕੈਨੇਡਾ ਜਾ ਕੇ ਪੜ੍ਹਾਈ ਕਰਨ ਦੇ ਇਛੁੱਕ ਨੌਜਵਾਨਾਂ ਖਾਸ ਕਰ ਪੰਜਾਬੀਆਂ ਦੇ ਕੈਨੇਡਾ ਜਾਣ ਦੇ ਰੁਝਾਨ ਨੂੰ ਨਿਯਮਿਤ ਕਰਨ ਦੇ ਉਦੇਸ਼ ਨਾਲ ਕੈਨੇਡਾ ਸਰਕਾਰ ਦੇ ਮਾਈਗ੍ਰੇਸ਼ਨ ਸਬੰਧੀ ਮਾਮਲਿਆਂ ਬਾਰੇ ਮੰਤਰੀ ਸ੍ਰੀ ਕ੍ਰਿਸਟੋਫਰ ਕੇਰ ਵੱਲੋਂ ਪੰਜਾਬ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਅਲਬਰਟਾ ਸਰਕਾਰ ਦੇ ਮੈਨੇਜਿੰਗ ਡਾਇਰੈਕਟ ਸ਼੍ਰੀ ਰਾਹੁਲ ਸ਼ਰਮਾ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਸ੍ਰੀ ਕੇਰ ਭਾਰਤ, ਨੇਪਾਲ ਅਤੇ ਭੂਟਾਨ ਦੇ ਮਾਈਗ੍ਰੇਸ਼ਨ ਸਬੰਧੀ ਮਾਮਲਿਆਂ ਨਾਲ ਡੀਲ ਕਰਦੇ ਹਨ।

ਸ੍ਰੀ ਚੰਨੀ ਨੇ ਕਿਹਾ ਕਿ ਚਾਹਵਾਨ ਨੌਜਵਾਨਾਂ ਨੂੰ ਸਹੂਲਤ ਮੁਹੱਈਆ ਕਰਵਾਉਣ, ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਦੋਵੇਂ ਦੇਸ਼ਾਂ ਲਈ ਵਿੱਦਿਆਕ ਸੰਭਾਵਨਾਵਾਂ ਤਲਾਸ਼ਣ ਦੇ ਉਦੇਸ਼ ਨਾਲ ਉੱਚ ਪੱਧਰੀ ਵਫ਼ਦ ਵੱਲੋਂ ਕੀਤੀਆਂ ਗਈਆਂ ਪਹਿਲਕਦਮੀਆਂ ਦੇ ਨਤੀਜੇ ਵਜੋਂ ਹੀ ਅੱਜ ਇਹ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ਦੇ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦੇ ਵੱਧਦੇ ਰੁਝਾਨ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਅਜਿਹੇ ਨੌਜਵਾਨਾਂ ਦੇ ਉਜਵਲ ਅਤੇ ਖੁਸ਼ਹਾਲ ਭਵਿੱਖ ਲਈ ਵਿਸ਼ੇਸ਼ ਪਹਿਲਕਦਮੀਆਂ ਕੀਤੀਆਂ ਗਈਆਂ ਹਨ

ਮੀਟਿੰਗ ਦੌਰਾਨ ਇੱਛੁਕ ਨੌਜਵਾਨਾਂ ਅਤੇ ਇਮੀਗ੍ਰੈਂਟਜ਼ ਦੀ ਸਹੂਲਤ ਲਈ ਕੈਨੇਡਾ ਵਿੱਚ ਪੰਜਾਬ ਸਰਕਾਰ ਦਾ ਪੋਰਟਲ ਸਥਾਪਤ ਕਰਨ, ਵਿਦੇਸ਼ੀ ਰੁਜ਼ਗਾਰ ਲਈ ਹੁਨਰ ਵਿਕਾਸ, ਪੰਜਾਬ ਦੀਆਂ ਵਿਭਿੰਨ ਯੂਨੀਵਰਸਿਟੀਆਂ, ਕਾਲਜਾਂ, ਪੌਲੀਟੈਕਨਿਕਜ਼ ਅਤੇ ਆਈ.ਟੀ.ਆਈਜ਼ ਵਿੱਚ ਵਿਦੇਸ਼ੀ ਪ੍ਰੋਗਰਾਮਾਂ ਦਾ ਅਧਿਐਨ ਕਰਨਾ, ਅਤੇ ਕੈਨੇਡਾ ਸਰਕਾਰ ਦਾ ਇਮੀਗ੍ਰੇਸ਼ਨ ਵਿਭਾਗ ਪੰਜਾਬ ਸਰਕਾਰ ਦੀਆਂ ਇਨ੍ਹਾਂ ਪਹਿਲਕਦਮੀਆਂ ਦਾ ਕਿਸ ਤਰ੍ਹਾਂ ਸਮਰੱਥਨ ਕਰਦਾ ਹੈ ਆਦਿ ਸਬੰਧੀ ਮੁੱਦੇ ਵੀ ਵਿਚਾਰੇ ਗਏ।

ਅਤੇ ਕੈਨੇਡੀਅਨ ਮੰਤਰੀ ਨਾਲ ਕੈਨੇਡਾ ਦੀ ਲੇਬਰ ਮਾਰਕੀਟ ਦੀਆਂ ਜ਼ਰੂਰਤਾਂ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਸਬੰਧੀ ਮੁੱਦੇ ਵੀ ਵਿਚਾਰੇ ਗਏ। ਕੈਨੇਡਾ ਦੇ ਵੱਖ ਵੱਖ ਸੈਕਟਰਾਂ ਵਿੱਚ ਹੁਨਰਮੰਦ ਕਾਮਿਆਂ ਦੀ ਕਮੀ ਹੈ। ਵਫ਼ਦ ਦੇ ਮੈਂਬਰਾਂ ਨੇ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵੀ ਨਤਮਸਤਕ ਹੋਏ ਜਿੱਥੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

Related Stories