ਹਸਪਤਾਲ ‘ਚ ਭਰਤੀ ਜ਼ਖਮੀ ਕਿਸਾਨਾਂ ਦਾ ਹਾਲ ਜਾਣਨ ਪਹੁੰਚੇ ਬਲਬੀਰ ਸਿੰਘ ਸਿੱਧੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨ ਦੀਪ ਸਿੰਘ ਪਿੰਡ ਪੋਪਨਾ ਜ਼ਿਲ੍ਹਾ ਮੁਹਾਲੀ ਤੇ ਸੁਖਦੇਵ ਸਿੰਘ ਪਿੰਡ ਡਡਿਆਣਾ ਜਿਲਾ ਫਤਿਹਗੜ੍ਹ ਸਾਹਿਬ ਦੀ ਹੋਈ ਦੁਰਘਟਨਾ ਵਿਚ ਮੌਤ

Balbir Sidhu meets injured farmers in Civil Hospital, Mohali

ਚੰਡੀਗੜ੍ਹ :ਸਿਹਤ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਵਲ ਹਸਪਤਾਲਾਂ ਮੁਹਾਲੀ ਵਿਖੇ ਇਕ ਦੁਰਘਟਨਾ ਵਿਚ ਜ਼ਖਮੀ ਹੋਏ ਕਿਸਾਨਾਂ ਦਾ ਹਾਲਚਾਲ ਪੁੱਛਿਆ। ਇਹ ਕਿਸਾਨ ਦਿੱਲੀ ਮੋਰਚੇ ਤੋਂ ਵਾਪਸ ਆ ਰਹੇ ਸਨ ਜੋ ਮੁਹਾਲੀ ਜ਼ਿਲੇ ਦੇ ਪਿੰਡ ਮਜਾਤੜੀ ਤੇ ਰੰਗੀਆਂ ਦੇ ਵਸਨੀਕ ਹਨ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਬਲਬੀਰ ਸਿੱਧੂ ਨੇ ਦੱਸਿਆ ਕਿ ਇਹ ਕਿਸਾਨ ਛੋਟਾ ਹਾਥੀ (ਫੋਰ ਵੀਲਰ) ਵਿਚ ਸਵਾਰ ਸਨ ਅਤੇ ਭਾਗੋਮਾਜਰਾ ਮੁਹਾਲੀ ਵਿਖੇ ਟਿੱਪਰ ਨਾਲ ਹੋਈ ਟੱਕਰ ਦੀ ਮੰਦਭਾਗੀ ਘਟਨਾ ਕਾਰਣ ਦੋ ਕਿਸਾਨ ਦੀਪ ਸਿੰਘ ਪਿੰਡ ਪੋਪਨਾ ਜਿਲਾ ਮੁਹਾਲੀ ਤੇ ਸੁਖਦੇਵ ਸਿੰਘ ਪਿੰਡ ਡਡਿਆਣਾ ਜ਼ਿਲ੍ਹਾ ਫਤਿਹਗੜ ਸਾਹਿਬ ਦੀ ਮੌਤ ਹੋ ਗਈ ਜਦਕਿ 4 ਕਿਸਾਨਾਂ ਦੀ ਹਾਲਤ ਨਾਜ਼ੁਕ ਹੋਣ ਕਾਰਣ ਇਨਾਂ ਨੂੰ ਸਿਵਲ ਹਸਪਤਾਲ ਮੁਹਾਲੀ ਤੋਂ ਅੱਗੇ ਪੀ.ਜੀ.ਆਈ ਤੇ 32- ਹਸਪਤਾਲ, ਚੰਡੀਗੜ ਰੈਫੱ ਕਰ ਦਿੱਤਾ ਗਿਆ।

ਉਹਨਾਂ ਅੱਗੇ ਦੱਸਿਆ ਕਿ 3 ਕਿਸਾਨ ਮੁਹਾਲੀ ਹਸਪਤਾਲ ਵਿਖੇ ਜ਼ੇਰੇ-ਏ-ਇਲਾਜ ਹਨ ਜਿਨ੍ਹਾਂ ਦਾ ਹਸਪਤਾਲ ਜਾ ਕੇ ਹਾਲਚਾਲ ਪੁੱਛਿਆ। ਉਹਨਾਂ ਦੱਸਿਆ ਕਿ 2 ਕਿਸਾਨਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਉਹਨਾਂ ਐਸ.ਐਮ.ਓ ਡਾ. ਅਰੀਤ ਕੌਰ ਨੂੰ ਕਿਸਾਨਾਂ ਦੇ ਮਿਆਰੀ ਇਲਾਜ ਯਕੀਨੀ ਕਰਨ ਲਈ ਹਦਾਇਤਾਂ ਵੀ ਦਿੱਤੀਆਂ।