ਕਿਸਾਨਾਂ ਦਾ ਪ੍ਰਦਰਸ਼ਨ: ਭਾਜਪਾ ਦੀ ਪੰਜਾਬ ਇਕਾਈ ਦੇ ਆਗੂਆਂ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

ਏਜੰਸੀ

ਖ਼ਬਰਾਂ, ਪੰਜਾਬ

ਕਿਸਾਨਾਂ ਦਾ ਪ੍ਰਦਰਸ਼ਨ: ਭਾਜਪਾ ਦੀ ਪੰਜਾਬ ਇਕਾਈ ਦੇ ਆਗੂਆਂ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

image

ਨਵੀਂ ਦਿੱਲੀ, 14 ਦਸੰਬਰ: ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁਧ ਕਿਸਾਨਾਂ ਵਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਦੌਰਾਨ, ਭਾਜਪਾ ਦੀ ਪੰਜਾਬ ਇਕਾਈ ਦੇ ਨੇਤਾਵਾਂ ਦੇ ਇਕ ਵਫ਼ਦ ਨੇ ਸੋਮਵਾਰ ਨੂੰ ਪਾਰਟੀ ਦੇ ਸੀਨੀਅਰ ਨੇਤਾ ਅਤੇ ਕੇਂਦਰੀ ਰਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰ ਕੇ ਇਸ ਮੁੱਦੇ ਉੱਤੇ ਵਿਚਾਰ ਵਟਾਂਦਰੇ ਕੀਤਾ।
ਵਫ਼ਦ ਵਿਚ ਭਾਜਪਾ ਦੀ ਪੰਜਾਬ ਇਕਾਈ ਦੇ ਮੁਖੀ ਅਸ਼ਵਨੀ ਸ਼ਰਮਾ ਅਤੇ ਕੇਂਦਰੀ ਮੰਤਰੀ ਸੋਮਪ੍ਰਕਾਸ਼ ਸਣੇ ਪਾਰਟੀ ਦੇ ਆਗੂ ਸੁਰਜੀਤ ਜਿਆਣੀ ਅਤੇ ਰਾਜ ਤੋਂ ਹਰਜੀਤ ਗਰੇਵਾਲ ਸ਼ਾਮਲ ਸਨ। ਉਹ ਇਥੇ ਰਾਜਨਾਥ ਸਿੰਘ ਨੂੰ ਅਪਣੀ ਰਿਹਾਇਸ਼ 'ਤੇ ਮਿਲੇ।
ਮੰਨਿਆ ਜਾਂਦਾ ਹੈ ਕਿ ਪੰਜਾਬ ਦੇ ਨੇਤਾ ਕਿਸਾਨੀ ਅੰਦੋਲਨ ਬਾਰੇ ਵਿਚਾਰ ਵਟਾਂਦਰੇ ਕੀਤਾ, ਜਿਸ ਵਿਚ ਜ਼ਿਆਦਾਤਰ ਪੰਜਾਬ ਦੇ ਕਿਸਾਨ ਵੀ ਸ਼ਾਮਲ ਹਨ। ਉਨ੍ਹਾਂ ਨੇ ਰਾਜਨਾਥ ਸਿੰਘ ਨੂੰ ਸੂਬੇ ਦੀ ਜ਼ਮੀਨੀ ਸਥਿਤੀ ਤੋਂ ਵੀ ਜਾਣੂ ਕਰਵਾਇਆ। ਪੰਜਾਬ ਅਤੇ ਹਰਿਆਣਾ ਸਮੇਤ ਵੱਖ-ਵੱਖ ਖਿੱਤਿਆਂ ਦੇ ਹਜ਼ਾਰਾਂ ਕਿਸਾਨ ਦੋ ਹਫ਼ਤਿਆਂ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਤਿੰਨਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।  (ਪੀਟੀਆਈ)




ਭਾਜਪਾ ਆਗੂਆਂ ਦੀ ਰਾਜਨਾਥ ਨਾਲ ਕਿਸਾਨ ਅੰਦੋਲਨ ਬਾਰੇ ਹੋਈ ਗੱਲਬਾਤ

ਭਾਜਪਾ ਵਫ਼ਦ ਨੇ ਰਾਜਨਾਥ ਸਿੰਘ ਨੂੰ ਪੰਜਾਬ ਦੀ ਜ਼ਮੀਨੀ ਸਥਿਤੀ ਤੋਂ ਜਾਣੂ ਕਰਵਾਇਆ