ਸਿੰਘੂ ਸਰਹੱਦ 'ਤੇ ਕਿਸਾਨਾਂ ਨੇ ਪਾਣੀ ਪੀ ਕੇ ਕੀਤੀ ਭੁੱਖ ਹੜਤਾਲ ਖ਼ਤਮ
ਸਿੰਘੂ ਸਰਹੱਦ 'ਤੇ ਕਿਸਾਨਾਂ ਨੇ ਪਾਣੀ ਪੀ ਕੇ ਕੀਤੀ ਭੁੱਖ ਹੜਤਾਲ ਖ਼ਤਮ
ਟਿਕੈਤ ਨੇ ਕਿਹਾ, ਅੱਜ ਦਾ ਅੰਦੋਲਨ ਰਿਹਾ ਸਫ਼ਲ
ਨਵੀਂ ਦਿੱਲੀ, 14 ਦਸੰਬਰ: ਕਿਸਾਨ ਨੇਤਾਵਾਂ ਨੇ ਸੋਮਵਾਰ ਨੂੰ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁਧ ਇਕ ਰੋਜ਼ਾ ਭੁੱਖ ਹੜਤਾਲ ਸ਼ਾਮ ਨੂੰ ਖ਼ਤਮ ਹੋ ਗਈ। ਸਿੰਘੂ ਸਰਹੱਦ 'ਤੇ ਕਿਸਾਨ ਆਗੂਆਂ ਨੇ ਭੁੱਖ ਹੜਤਾਲ ਪਾਣੀ ਪੀ ਕੇ ਅਤੇ ਫਲ ਖਾ ਕੇ ਖ਼ਤਮ ਕੀਤੀ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਅੱਜ ਦਾ ਅੰਦੋਲਨ ਸਫਲ ਰਿਹਾ ਹੈ। ਇਸ ਦੌਰਾਨ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇ ਪ੍ਰਦਰਸ਼ਨ ਕੀਤੇ ਜਾਣ ਦੀਆਂ ਵੀ ਖ਼ਬਰਾਂ ਹਨ। ਇਸ ਵਿਚਕਾਰ ਹੋਰ ਲੋਕਾਂ ਦੇ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਏ। ਕਿਸਾਨ ਆਗੂ ਬਲਦੇਵ ਸਿੰਘ ਨੇ ਕਿਹਾ ਕਿ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੇ ਸਿੰਘੂ ਸਰਹੱਦ 'ਤੇ ਵੀ ਭੁੱਖ ਹੜਤਾਲ ਕੀਤੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਕਿਸਾਨੀ ਦੇ ਹੱਕ ਵਿਚ ਸੋਮਵਾਰ ਨੂੰ ਇਕ ਰੋਜ਼ਾ ਭੁੱਖ ਹੜਤਾਲ ਕੀਤੀ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ''ਹੰਕਾਰ ਤਿਆਗਣ ਅਤੇ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ।
ਹਰਿਆਣਾ-ਰਾਜਸਥਾਨ ਸਰਹੱਦ 'ਤੇ ਪੁਲਿਸ ਵਲੋਂ ਰੋਕੇ ਜਾਣ 'ਤੇ ਐਤਵਾਰ ਨੂੰ ਕਿਸਾਨਾਂ ਦੇ ਇਕ ਵੱਡੇ ਸਮੂਹ ਨੇ ਦਿੱਲੀ-ਜੈਪੁਰ ਰਾਸ਼ਟਰੀ ਰਾਜਮਾਰਗ ਜਾਮ ਕਰ ਦਿਤਾ ਸੀ। ਦਿੱਲੀ ਪੁਲਿਸ ਨੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਸ਼ਹਿਰ ਦੀਆਂ ਹੱਦਾਂ ਉੱਤੇ ਸੁਰੱਖਿਆ ਵਧਾ ਦਿਤੀ ਹੈ। (ਪੀਟੀਆਈ)